11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਰਿਆਣਾ ਵਿੱਚ ਡੀ.ਏ.ਪੀ. ਖਾਦ ਸੰਕਟ, ਭਾਜਪਾ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨ ਪ੍ਰੇਸ਼ਾਨ: ਕੁਮਾਰੀ ਸ਼ੈਲਜਾ

ਅਜੀਤ ਡੈਸਕ 23-09-2025
ਸਿਰਸਾ, 22 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਤੇ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਘਾਟ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਨੀਤੀਗਤ ਲਾਪਰਵਾਹੀ ਕਾਰਨ ਸੂਬੇ ਦੇ ਕਿਸਾਨ ਦੋਹਰੀ ਮਾਰ ਦਾ ਸਾਹਮਣਾ ਕਰ ਰਹੇ ਹਨ | ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਚੀਨ ਵੱਲੋਂ ਵਿਸ਼ੇਸ਼ ਖਾਦਾਂ ਦੀ ਸਪਲਾਈ ਰੋਕਣ ਨਾਲ ਦੇਸ਼ ਵਿੱਚ ਖਾਦ ਦੀ ਭਾਰੀ ਘਾਟ ਹੋਵੇਗੀ ਪਰ ਭਾਜਪਾ ਸਰਕਾਰ ਨੇ ਸਮੇਂ ਸਿਰ ਇਸ ਸੰਕਟ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ | ਸੰਸਦ ਮੈਂਬਰ ਨੇ ਕਿਹਾ ਕਿ ਅੱਜ ਵੀ ਇਹੀ ਸਥਿਤੀ ਸੱਚ ਸਾਬਤ ਹੋ ਰਹੀ ਹੈ | ਸਿਰਸਾ, ਫਤਿਹਾਬਾਦ, ਅੰਬਾਲਾ ਤੇ ਯਮੁਨਾਨਗਰ ਸਮੇਤ ਹਰਿਆਣਾ ਦੇ ਕਈ ਜ਼ਿਲਿ੍ਹਆਂ ਵਿੱਚ ਡੀ.ਏ.ਪੀ. ਖਾਦ ਦਾ ਸਟਾਕ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ | ਕਿਸਾਨ ਖਾਦ ਦੀ ਭਾਲ ਵਿੱਚ ਬਾਜ਼ਾਰਾਂ ਤੇ ਮੰਡੀਆਂ ਵਿੱਚ ਭਟਕ ਰਹੇ ਹਨ ਪਰ ਖਾਲੀ ਹੱਥ ਵਾਪਸ ਪਰਤ ਰਹੇ ਹਨ | ਸੰਸਦ ਮੈਂਬਰ ਨੇ ਕਿਹਾ ਕਿ ਪਹਿਲਾਂ ਹੜ੍ਹਾਂ ਨੇ ਫਸਲਾਂ ਤਬਾਹ ਕਰ ਦਿੱਤੀਆਂ ਅਤੇ ਹੁਣ ਖਾਦ ਦੀ ਘਾਟ ਕਾਰਨ ਕਿਸਾਨ ਫਸਲਾਂ ਬੀਜਣ ਤੋਂ ਅਸਮਰੱਥ ਹਨ | ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਦੀ ਬਜਾਏ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਬਾਜ਼ਾਰ ਦੀਆਂ ਅਸਥਿਰਤਾਵਾਂ ਦਾ ਸਾਹਮਣਾ ਕਰਨ ਲਈ ਛੱਡ ਦਿੱਤਾ ਹੈ | ਕਿਸਾਨ ਕਦੋਂ ਤੱਕ ਭਾਜਪਾ ਸਰਕਾਰ ਦੇ ਕੁਪ੍ਰਬੰਧਾਂ ਦਾ ਸਾਹਮਣਾ ਕਰਦੇ ਰਹਿਣਗੇ? ਕੁਮਾਰੀ ਸ਼ੈਲਜਾ ਨੇ ਮੰਗ ਕੀਤੀ ਕਿ ਸਰਕਾਰ ਖਾਦਾਂ ਦੀ ਤੁਰੰਤ ਸਪਲਾਈ ਯਕੀਨੀ ਬਣਾਏ |
ਪਿਛਲੀ ਖ਼ਬਰ ਐਡਵੋਕੇਟ ਨਿਸ਼ਾਂਤ ਜੈਨ ਨੇ ਅਗਰਵਾਲ ਵੈਸ਼ ਸਮਾਜ ਦੇ ਟੋਹਾਣਾ ਵਿਧਾਨ ਸਭਾ ਹਲਕੇ ਦੀ ਕਾਰਜਕਾਰਨੀ ਦਾ ਕੀਤਾ ਗਠਨ <br/> ਅਗਲੀ ਖ਼ਬਰ ਸਿੱਖ ਜਥੇ ਨੂੰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਾ ਜਾਣ ਦੇਣਾ ਮੰਦਭਾਗਾ-ਗਿਆਨੀ ਸ਼ੇਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।