11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਾਜਾਇਜ਼ ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਕਾਬੂ <br/>

ਨਾਜਾਇਜ਼ ਅਸਲ੍ਹੇ ਸਮੇਤ ਕਾਬੂ ਮੁਲਜ਼ਮ ਕ੍ਰਾਇਮ ਬ੍ਰਾਂਚ-1 ਦੀ ਟੀਮ ਦੀ ਹਿਰਾਸਤ 'ਚ | ਤਸਵੀਰ : ਨਿਮਰ <br/> 23-09-2025
ਯਮੁਨਾਨਗਰ, 22 ਸਤੰਬਰ (ਗੁਰਦਿਆਲ ਸਿੰਘ ਨਿਮਰ) -ਕ੍ਰਾਇਮ ਬ੍ਰਾਂਚ-1 ਦੀ ਟੀਮ ਨੇ ਨਾਜਾਇਜ਼ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਾਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਟੀਮ ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬਾਰੀ ਮਾਜਰਾ ਨੇੜੇ ਇਕ ਨੌਜਵਾਨ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਨਾਜਾਇਜ਼ ਅਸਲ੍ਹੇ ਸਮੇਤ ਘੁੰਮ ਰਿਹਾ ਹੈ | ਜਾਣਕਾਰੀ ਦੇ ਆਧਾਰ 'ਤੇ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਦੀ ਅਗਵਾਈ 'ਚ ਇਕ ਟੀਮ ਬਣਾਈ ਗਈ ਜਿਸ ਨੇ ਮੌਕੇ 'ਤੇ ਪਹੁੰਚ ਕੇ ਉਥੇ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਨਾਜਾਇਜ਼ ਦੇਸੀ ਪਿਸਤੌਲ ਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ | ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਹਿਮਾਂਸ਼ੂ ਪੁੱਤਰ ਰਾਕੇਸ਼ ਪਾਲ ਵਾਸੀ ਪਿੰਡ ਰਿਠਾਨੀ ਜ਼ਿਲ੍ਹਾ ਮੇਰਠ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ 'ਚ ਮੱਲਾ ਮਾਰੀਆਂ <br/> ਅਗਲੀ ਖ਼ਬਰ ਐਸ. ਜੇ. ਪੀ. ਪੌਲੀਟੈਕਨਿਕ ਦਾਮਲਾ ਨੇ ਤਣਾਅ ਪ੍ਰਬੰਧਨ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।