06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖ਼ਾਲਸਾ ਕਾਲਜਾਂ 'ਚ ਸਾਰੀਆਂ ਸੀਟਾਂ 'ਤੇ ਜੇਤੂ ਰਹੀ ਐੱਸ.ਓ.ਆਈ.

ਪ੍ਰੈੱਸ ਕਾਨਰਫੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ, ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸ਼ੰਟੀ, ਪਰਮਜੀਤ ਸਿੰਘ ਰਾਣਾ, ਪਰਮਜੀਤ ਸਿੰਘ ਖੁਰਾਨਾ ਤੇ ਹੋਰ | (ਸੱਜੇ) ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਚ ਐਸ.ਓ.ਆਈ. ਟੀਮ ਦੇ ਜੇਤੂ ਵਿਦਿਆਰਥੀ | ਤਸਵੀਰਾਂ : ਸ਼ਿਆਮ ਸੁੰਦਰ <br/> 23-09-2025
ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਇਕਾਈ ਸਟੂਡੈਂਟਸ ਆਰਗਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਨੂੰ ਵਿਦਿਆਰਥੀ ਚੋਣਾਂ ਦੌਰਾਨ ਦਿੱਲੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਤੇ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ ¢ ਇਸ ਬਾਰੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ. ਨੇ ਸਾਂਝੇ ਰੂਪ ਵਿਚ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਦੀ ਜਿੱਤ ਨੇ ਸਾਫ਼ ਸੁਨੇਹਾ ਦੇ ਦਿੱਤਾ ਹੈ ਕਿ ਨੇੜਲੇ ਭਵਿੱਖ ਵਿਚ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਵਿਚ ਵੀ ਦਿੱਲੀ ਦੀਆਂ ਸੰਗਤਾਂ ਵੱਲੋਂ ਸਿਰਸਾ-ਕਾਲਕਾ ਟੀਮ ਦਾ ਇਸੇ ਤਰ੍ਹਾਂ ਮੁਕੰਮਲ ਸਫ਼ਾਇਆ ਕਰ ਦਿੱਤਾ ਜਾਵੇਗਾ ¢ ਉਨ੍ਹਾਂ ਐੱਸ.ਓ.ਆਈ. ਦੀ ਇਸ ਜਿੱਤ ਨੂੰ ਸਿਰਸਾ-ਕਾਲਕਾ ਦੀ ਨੀਤੀਆਂ ਵਿਰੁੱਧ ਜਨਮਤ ਸੰਗ੍ਰਹਿ ਵੀ ਕਰਾਰ ਦਿੱਤਾ ¢ ਇਸ ਜਿੱਤ ਲਈ ਅਹਿਮ ਯੋਗਦਾਨ ਦੇਣ ਵਾਲੇ ਯੂਥ ਵਿੰਗ ਪ੍ਰਧਾਨ ਰਮਨਜੀਤ ਸਿੰਘ ਸੋਨੂੰ, ਜਸਮੀਤ ਸਿੰਘ ਪੀਤਮਪੁਰਾ ਤੇ ਸਾਹਿਬ ਸਿੰਘ ਬਿੰਦਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਚੋਣ ਨਤੀਜੇ ਦਰਸਾਉਂਦੇ ਹਨ ਕਿ ਸਿੱਖ ਵਿਦਿਆਰਥੀ ਧਾਰਮਿਕ ਸੰਸਥਾਵਾਂ ਦੇ ਸਿਆਸੀਕਰਨ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ ¢ ਦਿੱਲੀ ਇਕਾਈ ਪ੍ਰਧਾਨ ਸਰਨਾ ਨੇ ਦਾਅਵਾ ਕੀਤਾ ਕਿ ਜਿੱਤਣ ਤੋਂ ਬਾਅਦ ਵਿਰੋਧੀਆਂ ਵੱਲੋਂ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਆਪਣੇ ਪਾਲੇ ਵਿਚ ਖਿੱਚਣ ਲਈ ਕਈ ਲਾਲਚ ਦਿੱਤੇ ਗਏ ਪਰ ਇਨ੍ਹਾਂ ਸਾਰਿਆਂ ਨੂੰ ਨਕਾਰ ਦਿੱਤਾ | ਸਰਨਾ ਨੇ ਜੇਤੂ ਵਿਦਿਆਰਥੀਆਂ ਨੂੰ ਕਾਲਜਾਂ ਵਿਚ ਪੰਥਕ ਏਜੰਡਾ ਲਾਗੂ ਕਰਨ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਸ.ਓ.ਆਈ. ਨੂੰ ਹਰਾਉਣ ਲਈ ਸਾਰੇ ਹੀਲੇ ਵਰਤੇ ਪਰ ਇਨ੍ਹਾਂ ਨੇ ਉਨ੍ਹਾਂ ਦੇ ਸਾਰੇ ਮਨਸੂਬੇ ਫੇਲ ਕਰ ਦਿੱਤੇ ¢
ਪਿਛਲੀ ਖ਼ਬਰ ਡੀ. ਸੀ. ਦਲਵਿੰਦਰਜੀਤ ਸਿੰਘ ਪਿੰਡ ਮਸਾਣੀਆਂ ਪਹੁੰਚੇ, ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਕ... ਅਗਲੀ ਖ਼ਬਰ 'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਗੁਰਦੁਆਰਾ ਸ਼ਿਵ ਵਿਹਾਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।