30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜੀ. ਐਸ. ਟੀ. ਸਲੈਬ ਵਿਚ ਸੋਧ ਕਰ ਕੇ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ ਪਹੁੰਚਾਈ : ਵਿਪੁਲ ਗੋਇਲ

ਹਰਿਆਣਾ ਦੇ ਖਜ਼ਾਨਾ, ਹਵਾਈ ਉਡਾਣ ਅਤੇ ਸ਼ਹਿਰੀ ਸਥਾਨਕ ਨਿਗਮ ਮੰਤਰੀ ਵਿਪੁਲ ਗੋਇਲ ਮਹਾਰਾਜਾ ਅਗਰਸੇਨ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ |<br/> 24-09-2025

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਵੈਸ਼ ਭਵਨ ਚੈਰੀਟੇਬਲ ਟਰੱਸਟ ਵਲੋਂ ਮਹਾਰਾਜਾ ਅਗਰਸੇਨ ਭਵਨ ਸੈਕਟਰ-8 ਕਰਨਾਲ ਵਿਚ ਸ੍ਰੀ ਮਹਾਰਾਜਾ ਅਗਰਸੇਨ ਜੈਅੰਤੀ ਅਤੇ ਪ੍ਰਤਿਮਾ ਉਦਘਾਟਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਰਿਆਣਾ ਦੇ ਖਜ਼ਾਨਾ, ਹਵਾਈ ਉਡਾਣ ਅਤੇ ਸ਼ਹਿਰੀ ਸਥਾਨਕ ਨਿਗਮ ਮੰਤਰੀ ਵਿਪੁਲ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਵੈਸ਼ ਭਵਨ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਅਤੇ ਉਦਯੋਗਪਤੀ ਸ਼ੰਮੀ ਬੰਸਲ ਨੇ ਕੀਤੀ | ਇਸ ਮੌਕੇ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ, ਮੇਅਰ ਰੇਣੂ ਬਾਲਾ ਗੁਪਤਾ, ਸਮਾਜ ਸੇਵੀ ਅਨਿਲ ਗਰਗ ਅਤੇ ਦੀਪਕ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ | ਇਸ ਮੌਕੇ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਮਹਾਰਾਜਾ ਅਗਰਸੇਨ ਦੀ ਪ੍ਰਤਿਮਾ ਦਾ ਉਦਘਾਟਨ ਕੀਤਾ ਅਤੇ ਆਪਣੇ ਇਛੁੱਕ ਫੰਡ ਤੋਂ 21 ਲੱਖ ਰੁ. ਅਗਰਸੇਨ ਭਵਨ ਲਈ ਦੇਣ ਦਾ ਐਲਾਨ ਕੀਤਾ | ਇਸ ਸਮਾਰੋਹ ਵਿਚ ਕੈਬਨਿਟ ਮੰਤਰੀ ਨੇ ਵੈਸ਼ ਸਮਾਜ ਨੂੰ ਜੈਅੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਕਿਉਂਕਿ ਪਹਿਲੀ ਵਾਰ ਹਰਿਆਣਾ ਸਰਕਾਰ ਨੇ ਮਹਾਰਾਜਾ ਅਗਰਸੇਨ ਜੈਅੰਤੀ ਨੂੰ ਸਰਕਾਰੀ ਤੌਰ 'ਤੇ ਮਨਾਇਆ ਹੈ | ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵਪਾਰਕ ਪੱਖੋਂ ਵੀ ਅੱਜ ਦਾ ਦਿਨ ਇਤਿਹਾਸਕ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਹਿਲੇ ਨਵਰਾਤਰੇ ਦੇ ਦਿਨ ਤੋਂ ਜੀ. ਐਸ. ਟੀ. ਸਲੈਬ ਵਿਚ ਸੋਧ ਕਰਕੇ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ | ਹੁਣ ਰੋਜ਼ਾਨਾ ਦੀ ਵਰਤੋਂ ਵਾਲੀਆਂ ਜ਼ਿਆਦਾਤਰ ਚੀਜ਼ਾਂ ਜੀ. ਐਸ. ਟੀ. ਤੋਂ ਮੁਕਤ ਹੋ ਚੁੱਕੀਆਂ ਹਨ ਤੇ ਕੁਝ ਚੀਜ਼ਾਂ 'ਤੇ ਸਿਰਫ 5% ਜਾਂ 18% ਹੀ ਜੀ. ਐਸ. ਟੀ. ਲੱਗੇਗਾ | ਇਸ ਨਾਲ ਵਪਾਰੀਆਂ ਨੂੰ ਵੀ ਆਸਾਨੀ ਮਿਲੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਅਤੇ ਰਾਜ ਸਰਕਾਰਾਂ ਮਹਾਰਾਜਾ ਅਗਰਸੇਨ ਦੇ ਸਿਧਾਂਤਾਂ 'ਤੇ ਚੱਲਦੀਆਂ ਹੋਈਆਂ ਜਨਤਾ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ | ਉਨ੍ਹਾਂ ਮੁੱਖ ਤੌਰ 'ਤੇ 'ਸਭਕਾ ਸਾਥ, ਸਭਕਾ ਵਿਕਾਸ ਅਤੇ ਅੰਤੋਦਯ' ਦੀ ਭਾਵਨਾ ਨਾਲ ਗਰੀਬ ਅਤੇ ਲੋੜਵੰਦ ਵਰਗ ਲਈ ਨੀਤੀਆਂ ਨੂੰ ਲਾਗੂ ਕਰਨ ਦੀ ਗੱਲ ਕੀਤੀ | ਉਨ੍ਹਾਂ ਵੈਸ਼ ਸਮਾਜ ਨੂੰ ਅਪੀਲ ਕੀਤੀ ਕਿ ਉਹ 'ਵੋਕਲ ਫੋਰ ਲੋਕਲ' ਨੂੰ ਅਪਣਾਉਣ ਅਤੇ ਆਤਮਨਿਰਭਰ ਭਾਰਤ ਬਣਾਉਣ ਵਿਚ ਪ੍ਰਧਾਨ ਮੰਤਰੀ ਦੇ ਸਪਨੇ ਨੂੰ ਪੂਰਾ ਕਰਨ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਵੈਸ਼ ਸਮਾਜ ਦੇ ਲੋਕਾਂ ਨੂੰ , ਵਿਸ਼ੇਸ਼ ਕਰਕੇ ਮਹਿਲਾਵਾਂ ਨੂੰ ਰਾਜਨੀਤੀ ਵਿਚ ਵੀ ਭਾਗੀਦਾਰੀ ਲੈਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਲਈ 33% ਰਾਖਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਜਗਮੋਹਨ ਆਨੰਦ ਨੇ ਮਹਾਰਾਜਾ ਅਗਰਸੇਨ ਜੈਅੰਤੀ ਅਤੇ ਪ੍ਰਤਿਮਾ ਉਦਘਾਟਨ ਦੀ ਵਧਾਈ ਦਿੱਤੀ ਅਤੇ ਕੈਬਨਿਟ ਮੰਤਰੀ ਵਿਪੁਲ ਗੋਇਲ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਵਲੋਂ ਦਿੱਤੇ ਗਏ ਰਾਹ 'ਤੇ ਵੈਸ਼ ਸਮਾਜ ਅੱਜ ਵੀ ਚੱਲ ਰਿਹਾ ਹੈ | ਮੇਅਰ ਰੇਣੂ ਬਾਲਾ ਗੁਪਤਾ ਨੇ ਵੀ ਜੈਅੰਤੀ ਅਤੇ ਨਵਰਾਤਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਵਿਪੁਲ ਗੋਇਲ ਦੇ ਯਤਨਾਂ ਨਾਲ ਪਹਿਲੀ ਵਾਰ ਸਰਕਾਰੀ ਤੌਰ 'ਤੇ ਇਹ ਜੈਅੰਤੀ ਮਨਾਈ ਗਈ ਹੈ, ਜਿਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਦਾ ਧੰਨਵਾਦ ਕੀਤਾ | ਇਸ ਮੌਕੇ ਵੈਸ਼ ਭਵਨ ਚੈਰੀਟੇਬਲ ਟਰੱਸਟ ਦੇ ਜਰਨਲ ਸਕੱਤਰ ਐਸ. ਐਲ. ਨੋਹਰੀਆ, ਪੀ. ਕੇ. ਜੈਨ, ਕੈਸ਼ੀਅਰ ਬਿ੍ਜ ਗਰਗ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ |

ਪਿਛਲੀ ਖ਼ਬਰ ਮੁੱਖ ਮੰਤਰੀ ਭਲਕੇ ਲਾਂਚ ਕਰਨਗੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਐਪ : ਡੀ. ਸੀ. ਅਗਲੀ ਖ਼ਬਰ ਦੇਸ਼ ਅਤੇ ਰਾਜ ਵਿਚ ਬਦਲਾਅ ਦੀ ਸ਼ੁਰੂਆਤ ਹਰਿਆਣਾ ਤੋਂ ਹੋਵੇਗੀ : ਅਜੈ ਸਿੰਘ ਚੌਟਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।