30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਹਿਲਾ ਡੀ.ਐੱਸ.ਪੀ. ਨਾਲ ਖਿੱਚਧੂਹ ਕਰਨ ਦੀ ਘਟਨਾ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਹੋਏ ਕਾਰਵਾਈ -ਅਕਾਲੀ ਦਲ (ਮਾਸਟਰ ਤਾਰਾ ਸਿੰਘ) <br/>

ਅਜੀਤ ਡੈਸਕ 24-09-2025
ਨਵੀਂ ਦਿੱਲੀ,23 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ, ਕੁੱਝ ਧਰਨਾਕਾਰੀ ਕਿਸਾਨਾਂ ਵੱਲੋਂ ਡੀ.ਐੱਸ.ਪੀ. ਮਨਦੀਪ ਕੌਰ ਚੀਮਾ ਨਾਲ ਕੀਤੀ ਗਈ ਖਿੱਚਧੂਹ ਦੀ ਨਿੰਦਾ ਕੀਤੀ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਕਿਸੀ ਮਹਿਲਾ ਪੁਲਿਸ ਅਫ਼ਸਰ ਨਾਲ ਇਸ ਤਰ੍ਹਾਂ ਕੀਤੀ ਗਈ ਖਿੱਚਧੂਹ ਨੂੰ ਕਿਸੀ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ¢ ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨਾਂ ਵੱਲੋਂ ਸ਼ਾਂਤਮਈ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਪਰ ਜਦੋਂ ਡੀ.ਐੱਸ.ਪੀ. ਚੀਮਾ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜੀ ਤਾਂ ਉਨ੍ਹਾਂ ਨਾਲ ਕੁੱਝ ਲੋਕਾਂ ਵੱਲੋਂ ਖਿੱਚਧੂਹ ਕੀਤੀ ਗਈ ¢ ਮਲਸੀਆਂ ਨੇ ਕਿਹਾ ਕਿ ਡੀ.ਐਸ.ਪੀ. ਚੀਮਾ ਨੇ ਮੀਡੀਆ ਵਿਚ ਦੱਸਿਆ ਹੈ ਕਿ ਇਸ ਖਿੱਚਧੂਹ ਦੌਰਾਨ ਉਨ੍ਹਾਂ ਦਾ ਜੂੜਾ ਵੀ ਪੁੱਟਿਆ ਗਿਆ ਅਤੇ ਬਹੁਤ ਬੁਰੇ ਤਰੀਕੇ ਨਾਲ ਬਦਤਮੀਜ਼ੀ ਵੀ ਕੀਤੀ ਗਈ ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਆਖਿਆ ਜਾਂਦਾ ਹੈ ਜੋ ਆਪਣੀ ਮਿਹਨਤ ਨਾਲ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਨ¢ ਪਰ ਅਜਿਹਾ ਵਤੀਰਾ ਕਦੀ ਵੇਖਣ ਨੂੰ ਮਿਲਿਆ ਜਦੋਂ ਕਿਸਾਨਾਂ ਵੱਲੋਂ ਕਿਸੀ ਮਹਿਲਾ ਪੁਲਿਸ ਮੁਲਾਜ਼ਮ ਨਾਲ ਖਿੱਚਧੂਹ ਕੀਤੀ ਗਈ ਹੋਵੇ ¢ ਉਨ੍ਹਾਂ ਕਿਹਾ ਕਿ ਘਟਨਾ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹਨ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ¢

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗਿ੍ਤੀ ਯਾਤਰਾ ਕੋਲਕਾਤਾ ਤੋਂ ਰਵਾਨਾ <br/> ਅਗਲੀ ਖ਼ਬਰ ਨਾਗਪੁਰ ਤੋਂ ਰਵਾਨਾ ਹੋ ਕੇ ਸ਼ਹੀਦੀ ਨਗਰ ਕੀਰਤਨ ਚੰਦਰਪੁਰ ਪੁੱਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।