30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜੂਆ ਖੇਡਣ ਦੇ ਦੋਸ਼ ਹੇਠ ਚਾਰ ਲੋਕ ਗਿ੍ਫ਼ਤਾਰ <br/>

ਅਜੀਤ ਡੈਸਕ 24-09-2025
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਸਿਟੀ ਥਾਣੇ ਦੀ ਪੁਲਿਸ ਟੀਮ ਨੇ ਜੂਆ ਖੇਡ ਰਹੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਤੋਂ 51,100 ਰੁ. ਬਰਾਮਦ ਕੀਤੇ ਹਨ | ਇਸ ਸੰਬੰਧੀ ਥਾਣਾ ਮੁਖੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਮਧੂ ਚੌਕ ਅਤੇ ਘਨ੍ਹੱਈਆ ਚੌਕ ਦੇ ਵਿਚਕਾਰ ਇਕ ਦੁਕਾਨ 'ਤੇ ਜੂਆ ਖੇਡ ਰਹੇ ਹਨ | ਇਸ ਜਾਣਕਾਰੀ ਦੇ ਆਧਾਰ 'ਤੇ ਏ. ਐਸ. ਆਈ. ਕਿਰਨ ਚੰਦ ਦੀ ਅਗਵਾਈ ਹੇਠ ਇਕ ਪੁਲਿਸ ਟੀਮ ਨੇ ਉਸ ਜਗ੍ਹਾ 'ਤੇ ਛਾਪਾ ਮਾਰਿਆ ਅਤੇ ਜੂਆ ਖੇਡ ਰਹੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਰਜਨੀਸ਼ ਕੁਮਾਰ ਵਾਸੀ ਪ੍ਰੋ. ਕਾਲੋਨੀ, ਭਾਰਤ ਭੂਸ਼ਣ ਪੁੱਤਰ ਗੋਪਾਲ ਕਿ੍ਸ਼ਨ ਵਾਸੀ ਭਾਟੀਆ ਨਗਰ, ਸਿਧਾਰਥ ਪੁੱਤਰ ਅਨਿਲ ਕੁਮਾਰ ਵਾਸੀ ਹਮੀਦਾ ਕਲੋਨੀ ਅਤੇ ਮੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਛੋਟਾ ਮਾਡਲ ਟਾਊਨ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਕੁੱਲ 51,100 ਰੁ. ਅਤੇ ਤਾਸ਼ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸੀਆਂ ਕਿ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਵਿਰੁੱਧ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਗਲੋਬਲ ਸਟਾਰ ਅਕੈਡਮੀ 'ਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਚੌਧਰੀ ਦੇਵੀ ਲਾਲ ਦੀ ਜੈਅੰਤੀ 25 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।