30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗਲੋਬਲ ਸਟਾਰ ਅਕੈਡਮੀ 'ਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 24-09-2025
ਰਤੀਆ, 23 ਸਤੰਬਰ (ਬੇਅੰਤ ਕੌਰ ਮੰਡੇਰ)-ਗਲੋਬਲ ਸਟਾਰ ਅਕੈਡਮੀ ਰਤੀਆ 'ਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਪ੍ਰੋਫੈਸਰ ਅਸ਼ੋਕ ਕਟਾਰੀਆ ਮੁੱਖ ਬੁਲਾਰੇ ਸਨ ਜਦਕਿ ਡਾ. ਨਾਇਬ ਸਿੰਘ ਮੰਡੇਰ ਵਿਸ਼ੇਸ਼ ਮਹਿਮਾਨ ਸਨ | ਸੈਮੀਨਾਰ ਦੀ ਪ੍ਰਧਾਨਗੀ ਅਕੈਡਮੀ ਦੇ ਐਚ.ਓ.ਡੀ. ਕੁਸ਼ਬ ਗੋਇਲ ਨੇ ਕੀਤੀ | ਅਕੈਡਮੀ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਮੰਡੇਰ ਨੇ ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਗੱਲ ਕੀਤੀ | ਸੇਵਾ ਮੁਕਤ ਪਿ੍ੰਸੀਪਲ ਅਸ਼ੋਕ ਕਟਾਰੀਆ ਨੇ ਕਿਹਾ ਕਿ ਅਜੋਕੇ ਦੌਰ 'ਚ ਏਆਈ ਨੇ ਆਪਣਾ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਏਆਈ ਦੇ ਇਸ ਯੁੱਗ 'ਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੋ ਗਈ ਹੈ | ਸਾਈਬਰ ਸੁਰੱਖਿਆ ਨਾਲ ਸਬੰਧਿਤ ਨੌਕਰੀਆਂ ਵੱਡੀਆਂ ਕੰਪਨੀਆਂ ਅਤੇ ਸਰਕਾਰੀ ਸੰਸਥਾਵਾਂ 'ਚ ਪ੍ਰਚਲਿਤ ਹੋਣਗੀਆਂ | ਉਨ੍ਹਾਂ ਦਾ ਮਿਸ਼ਨ ਰਤੀਆ ਖੇਤਰ ਦੇ ਲੋਕਾਂ ਨੂੰ ਸਿੱਖਿਅਤ ਕਰਨਾ ਅਤੇ ਸਾਈਬਰ ਸੁਰੱਖਿਆ ਵਰਗੇ ਮਹੱਤਵਪੂਰਨ ਅਹੁਦਿਆਂ ਵੱਲ ਅਗਵਾਈ ਕਰਨਾ ਹੈ | ਉਨ੍ਹਾਂ ਕਿਹਾ ਕਿ ਕੰਪਿਊਟਰ ਦਾ ਮੁੱਢਲਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪਹਿਲਾ ਮੁੱਢਲਾ ਕੰਪਿਊਟਰ ਕੋਰਸ ਪੂਰਾ ਕਰਨਾ ਚਾਹੀਦਾ ਹੈ ਅਤੇ ਫਿਰ ਸਾਈਬਰ ਸੁਰੱਖਿਆ ਦਾ ਕੋਰਸ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਮੇਂ ਸਿਰ ਨੌਕਰੀ ਪ੍ਰਾਪਤ ਕਰ ਸਕਣ | ਵਿਦਿਆਰਥੀਆਂ ਨੇ ਸੇਵਾ ਸੁਰੱਖਿਆ ਨਾਲ ਸਬੰਧਿਤ ਸਵਾਲ ਵੀ ਪੁੱਛੇ | ਇਸ ਮੌਕੇ ਅਧਿਆਪਕ ਸੁਖਪ੍ਰੀਤ ਸਿੰਘ ਮੰਡੇਰ, ਵਿਕਰਮ ਸੈਣੀ, ਮਨਦੀਪ ਗੁਰਪੀਰ ਸਿੰਘ, ਕਿਰਨ ਰਾਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <... ਅਗਲੀ ਖ਼ਬਰ ਜੂਆ ਖੇਡਣ ਦੇ ਦੋਸ਼ ਹੇਠ ਚਾਰ ਲੋਕ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।