ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੇ ਸੇਵਾਪੰਥੀ ਅਦਾਨਸ਼ਾਹੀ ਸਭਾ ਦੇ 100 ਸਾਲ ਪੂਰੇ ਹੋਣ ਦੇ ਸੰਬੰਧ ਵਿਚ ਡੇਰਾ ਸੰਤ ਨਿਸ਼ਚਲ ਸਿੰਘ ਗੁਰਦੁਆਰਾ ਥੱਡਾ ਸਾਹਿਬ (ਜੋਧਾਂ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਪੰਥੀ ਅਦਾਨਸ਼ਾਹੀ ਸਭਾ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਸੇਵਾਪੰਥੀ ਤੇ ਸੰਤ ਨਿਸ਼ਚਲ ਸਿੰਘ ਸੰਤਪੁਰਾ ਯਮੁਨਾਨਗਰ ਟਰੱਸਟ ਨੇ ਦੱਸਿਆ ਕਿ 17 ਅਕਤੂਬਰ 2025 ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਰੂਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ |