25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਯਮੁਨਾਨਗਰ ਵਿਖੇ ਸ਼ੁਰੂ ਹੋਇਆ 48ਵਾਂ ਜ਼ੋਨਲ ਯੂਥ ਫੈਸਟੀਵਲ <br/>

48ਵੇਂ ਜ਼ੋਨਲ ਯੂਥ ਫੈਸਟੀਵਲ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਨਿਮਰ <br/> 17-10-2025
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਕ ਤੇ ਸੱਭਿਆਚਾਰਕ ਵਿਭਾਗ ਵਲੋਂ 48ਵੇਂ ਜ਼ੋਨਲ ਯੂਥ ਫੈਸਟੀਵਲ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪ੍ਰੋ. ਸੋਮਨਾਥ ਸਚਦੇਵਾ, ਵਾਈਸ ਚਾਂਸਲਰ ਕੁਰੂਕਸ਼ੇਤਰ ਯੂਨੀਵਰਸਿਟੀ, ਸੰਤ ਨਿਸ਼ਚਲ ਸਿੰਘ ਕਾਲਜ ਫਾਰ ਵੂਮੈਨ ਦੇ ਡਾਇਰੈਕਟਰ ਡਾ. ਏ. ਐਸ., ਮਹਿਮਾਨਾਂ ਪ੍ਰੋ. ਵਿਵੇਕ ਚਾਵਲਾ ਡਾਇਰੈਕਟਰ ਯੁਵਕ ਅਤੇ ਸੱਭਿਆਚਾਰਕ ਵਿਭਾਗ ਤੇ ਡਾ. ਰਿਸ਼ੀ ਪਾਲ ਚੇਅਰਮੈਨ ਸੱਭਿਆਚਾਰਕ ਪ੍ਰੀਸ਼ਦ ਵਲੋਂ ਦੀਵਾ ਜਗਾ ਕੇ ਕੀਤੀ ਗਈ | ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ ਨੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਜੀ. ਐਨ. ਜੀ. ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ, ਸੰਤ ਨਿਸ਼ਚਲ ਸਿੰਘ ਕਾਲਜ ਫਾਰ ਵੂਮੈਨ ਦੀ ਪਿ੍ੰਸੀਪਲ ਡਾ. ਇੰਦੂ ਸ਼ਰਮਾ ਤੇ ਜੀ. ਐਨ. ਜੀ. ਕਾਲਜ ਦੀ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਮਹਿਮਾਨਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਸਚਦੇਵਾ ਨੇ ਕਿਹਾ ਕਿ ਅਜਿਹੇ ਜ਼ੋਨਲ ਯੂਥ ਫੈਸਟੀਵਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਪਲੇਟਫਾਰਮ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਲੀਡਰਸ਼ਿਪ ਹੁਨਰ ਵਿਕਸਤ ਕਰਨ ਦੇ ਮੌਕੇ ਪ੍ਰਦਾਨ ਕਰਦੇ ਹਨ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਚੋਟੀ ਦੇ ਪੰਜ ਕਾਲਜਾਂ ਵਿਚੋਂ ਇਕ ਹੈ ਜੋ ਆਪਣੇ ਸ਼ਾਨਦਾਰ ਅਕਾਦਮਿਕ ਤੇ ਸੱਭਿਆਚਾਰਕ ਯੋਗਦਾਨ ਲਈ ਜਾਣਿਆ ਜਾਂਦਾ ਹੈ | ਇਸ ਮੌਕੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਇਸ ਜ਼ੋਨਲ ਯੂਥ ਫੈਸਟੀਵਲ 'ਚ 15 ਕਾਲਜਾਂ ਦੀਆਂ ਵਿਦਿਆਰਥਣਾਂ 42 ਵਿਸ਼ਿਆਂ 'ਚ ਹਿੱਸਾ ਲੈ ਰਹੀਆਂ ਹਨ | ਇਸ ਦੌਰਾਨ ਉਨ੍ਹਾਂ ਸਾਰੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਹੋਰ ਮਹਿਮਾਨਾਂ ਵਿਚ ਡਾ. ਵੀਰ ਵਿਕਾਸ, ਡਾ. ਅਰਵਿੰਦਰ ਸਿੰਘ ਪਿ੍ੰਸੀਪਲ ਖਾਲਸਾ ਕਾਲਜ, ਡਾ. ਸੁਰਿੰਦਰ ਕੌਰ ਪਿ੍ੰਸੀਪਲ ਡੀ. ਏ. ਵੀ. ਗਰਲਜ਼ ਕਾਲਜ, ਡਾ. ਕਰੁਣਾ ਪਿ੍ੰਸੀਪਲ ਮਹਾਰਾਜਾ ਅਗਰਸੇਨ ਕਾਲਜ, ਐਮ.ਐਲ.ਐਨ. ਕਾਲਜ ਤੋਂ ਡਾ. ਸਤੀਸ਼ ਧਵਨ ਤੇ ਵੱਖ-ਵੱਖ ਕਾਲਜਾਂ ਦੇ ਪ੍ਰੋਫੈਸਰ ਸ਼ਾਮਲ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦਾ ਸੁਨੇਹਾ ਫੈਲਾਉਣ ਲਈ ਰੈਲੀ ਕੱਢੀ <br/> ਅਗਲੀ ਖ਼ਬਰ ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ : ਪਿਊਸ਼ ਗੁਪਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।