25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਸਾਹਿਬ ਸੰਬੰਧੀ ਸੈਮੀਨਾਰ ਹੈਬੀਟੇਟ ਸੈਂਟਰ ਵਿਖੇ ਕਰਵਾਏ ਜਾਣ 'ਤੇ ਦਿੱਲੀ ਕਮੇਟੀ ਨੇ ਜਤਾਇਆ ਇਤਰਾਜ਼

ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਲਕਾ ਨੇ, ਸ਼੍ਰੋਮਣੀ ਕਮੇਟੀ ਦੁਆਰਾ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਜਾਣ ਨੂੰ ਲੈ ਕੇ ਇਤਰਾਜ਼ ਜਤਾਇਆ ਹੈ | ਉਨ੍ਹਾਂ ਦਲੀਲ ਦਿੱਤੀ ਕਿ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਜਾਣ ਵਾਲੇ ਕਈ ਪ੍ਰੋਗਰਾਮਾਂ ਵਿਚ ਸ਼ਰਾਬ ਤੇ ਮੀਟ ਦਾ ਸੇਵਨ ਹੁੰਦਾ ਹੈ, ਇਸ ਲਈ ਗੁਰੂ ਸਾਹਿਬ ਸੰਬੰਧੀ ਇੱਥੇ ਸੈਮੀਨਾਰ ਕਰਾਉਣਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੈਮੀਨਾਰ ਰਖਵਾਇਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ਸੈਮੀਨਾਰ ਦੀ ਥਾਂ ਤਬਦੀਲ ਕਰਵਾਉਣ | ਉਨ੍ਹਾਂ ਇਹ ਵੀ ਪੇਸ਼ਕਸ਼ ਕੀਤੀ ਕਿ ਦਿੱਲੀ ਕਮੇਟੀ ਅਧੀਨ ਖ਼ਾਲਸਾ ਕਾਲਜਾਂ ਤੇ ਵਿੱਦਿਅਕ ਅਦਾਰਿਆਂ ਵਿਚ ਕਈ ਹਾਲ ਹਨ ਜਿੱਥੇ ਸੈਮੀਨਾਰ ਕਰਾਇਆ ਜਾ ਸਕਦਾ ਹੈ ਤੇ ਅਸੀਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਨ ਲਈ ਵੀ ਤਿਆਰ ਹਾਂ | ਉਨ੍ਹਾਂ ਇਹ ਵੀ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦੇ ਦਿੱਲੀ ਪੁੱਜਣ ਮੌਕੇ ਵੀ ਦਿੱਲੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਆਪ੍ਰੇਸ਼ਨ 'ਆਘਾਤ 2.0' ਤਹਿਤ ਕੀਤੀ ਵੱਡੀ ਕਾਰਵਾਈ <br/> ਅਗਲੀ ਖ਼ਬਰ ਮਾਤਾ ਹਰਕੀ ਦੇਵੀ ਕਾਲਜ 'ਚ ਸੜਕ ਸੁਰੱਖਿਆ 'ਤੇ ਕਰਵਾਇਆ ਕੁਇਜ਼ ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।