25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗਰੀਨ ਪਟਾਕਿਆਂ ਦੀ ਇਜਾਜ਼ਤ ਨਾਲ ਮਾਰਕੀਟ ਵਿਚ ਖ਼ਰੀਦਦਾਰਾਂ ਦੀ ਰੌਣਕ ਵਧੇਗੀ-ਪੰਮਾ <br/>

ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਮਿਸਰਦੀਪ ਭਾਟੀਆ)-ਦੀਵਾਲੀ ਦੇ ਮੌਕੇ 'ਤੇ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ | ਇਹ ਫ਼ੈਸਲਾ ਨਾ ਸਿਰਫ਼ ਵਾਤਾਵਰਨ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਸਗੋਂ ਇਹ ਤਿਉਹਾਰ ਮਨਾਉਣ ਦੇ ਸਾਡੇ ਅਧਿਕਾਰ ਨੂੰ ਵੀ ਸੁਰੱਖਿਅਤ ਰੱਖਦਾ ਹੈ | ਸਦਰ ਬਾਜ਼ਾਰ ਬਾਰੀ ਮਾਰਕੀਟ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਫ਼ੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਨਾ ਸਿਰਫ਼ ਸਾਡਾ ਸ਼ਹਿਰ ਸਾਫ਼-ਸੁਥਰਾ ਅਤੇ ਸੁਰੱਖਿਅਤ ਰਹੇਗਾ ਸਗੋਂ ਇਹ ਸਾਡੇ ਤਿਉਹਾਰਾਂ ਨੂੰ ਵੀ ਖ਼ੁਸ਼ੀਆਂ ਨਾਲ ਭਰ ਦੇਵੇਗਾ | ਪੰਮਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੌਸ਼ਨੀਆਂ, ਮਠਿਆਈਆਂ ਅਤੇ ਪਟਾਕਿਆਂ ਨਾਲ ਹੀ ਮਨਾਇਆ ਜਾਂਦਾ ਹੈ | ਇਸ ਨਾਲ ਮਾਰਕੀਟ ਵਿਚ ਖ਼ਰੀਦਦਾਰਾਂ ਦੀ ਹੋਰ ਰੌਣਕ ਵਧੇਗੀ ਅਤੇ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ |

ਪਿਛਲੀ ਖ਼ਬਰ ਬਾਈਕ ਸਵਾਰ ਹਮਲਾਵਰਾਂ ਨੇ ਵਕੀਲ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ <br/> ਅਗਲੀ ਖ਼ਬਰ ਦਿੱਲੀ ਪੁਲਿਸ ਨੇ ਆਪ੍ਰੇਸ਼ਨ 'ਆਘਾਤ 2.0' ਤਹਿਤ ਕੀਤੀ ਵੱਡੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।