ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋਈ <br/>
ਅਜੀਤ ਡੈਸਕ
17-10-2025
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਅਨੁਸਾਰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਦੀ ਹਵਾ 'ਖਰਾਬ' ਹੋਣ ਲੱਗੀ ਹੈ | ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦਾ ਔਸਤਨ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 200 ਤੋਂ ਉਪਰ ਦਰਜ ਕੀਤਾ ਜਾ ਰਿਹਾ ਹੈ ਜੋ ਕਿ ਖ਼ਰਾਬ ਸ਼੍ਰੇਣੀ ਵਿਚ ਆਉਂਦਾ ਹੈ | ਸਵੇਰੇ 8 ਵਜੇ ਦੇ ਅਪਡੇਟ ਅਨੁਸਾਰ 237 ਏ.ਕਿਊ.ਆਈ. ਦੇ ਨਾਲ ਸ਼ਹਿਰ ਦੀ ਹਵਾ ਬਹੁਤ ਖਰਾਬ ਸ਼੍ਰੇਣੀ ਵਿਚ ਵੀ ਜਾ ਸਕਦੀ ਹੈ |
ਪ੍ਰਦੂਸ਼ਣ ਦੇ ਵਾਧੇ ਨੂੰ ਰੋਕਣ ਅਤੇ ਇਸ 'ਤੇ ਸਮੇਂ ਸਿਰ ਕਾਬੂ ਪਾਉਣ ਲਈ ਜੀ.ਆਰ.ਏ.ਪੀ.-9 ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ | ਮੌਸਮ ਵਿਭਾਗ ਅਨੁਸਾਰ ਦੀਵਾਲੀ ਤੋਂ ਪਹਿਲਾਂ 17 ਅਤੇ 18 ਅਕਤੂਬਰ ਨੂੰ ਦਿੱਲੀ ਦੇ ਆਸਮਾਨ ਵਿਚ ਹਲਕੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ | ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 19 ਅਤੇ 20 ਅਕਤੂਬਰ ਨੂੰ ਦਿੱਲੀ ਵਿਚ ਹਲਕਾ ਕੋਹਰਾ ਪੈਣ ਦੀ ਸੰਭਾਵਨਾ ਹੈ |
ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ | 18 ਅਕਤੂਬਰ ਤੱਕ ਆਸਮਾਨ ਸਾਫ਼ ਰਹਿਣ ਦੀ ਉਮੀਦ ਹੈ ਪਰ ਸਵੇਰ ਦੇ ਸਮੇਂ ਧੁੰਦ ਛਾਈ ਰਹਿ ਸਕਦੀ ਹੈ | ਹਾਲਾਂਕਿ 21 ਅਕਤੂਬਰ ਨੂੰ ਨਮੀ ਦੇ ਵਿਚਕਾਰ ਗਰਜ਼ ਅਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ |