25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏ ਜਾਣਗੇ - ਜੀ.ਸੀ. ਸੱਲਣ <br/>

ਮੀਟਿੰਗ ਵਿਚ ਭਾਗ ਲੈ ਰਹੇ ਸੰਤ ਸਰਵਣ ਦਾਸ, ਸੰਤ ਸਤਵਿੰਦਰ ਸਿੰਘ ਹੀਰਾ, ਜੀ.ਸੀ. ਸੱਲਣ ਤੇ ਹੋਰ | <br/> 17-10-2025
ਨਵੀਂ ਦਿੱਲੀ, 16 ਅਕਤੂਬਰ (ਮਿਸਰਦੀਪ ਭਾਟੀਆ)-ਆਲ ਇੰਡੀਆ ਆਦਿ ਧਰਮ ਮਿਸ਼ਨ, ਭਾਰਤ ਵਲੋਂ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ, ਪੰਜਾਬ ਨਾਲ ਮਿਲ ਕੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ 'ਤੇ ਸਮਾਗਮ ਮਨਾਏ ਜਾਣਗੇ | ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ, ਭਾਰਤ ਦੀ ਦਿੱਲੀ ਯੂਨਿਟ ਦੇ ਪ੍ਰਧਾਨ ਅਤੇ ਸਾਬਕਾ ਏ.ਸੀ.ਪੀ. ਜੀ.ਸੀ. ਸੱਲਣ ਨੇ ਦੱਸਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ, ਭਾਰਤ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਸਰਵਣ ਦਾਸ ਸੀਨੀਅਰ ਮੀਤ ਪ੍ਰਧਾਨ, ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ, ਪੰਜਾਬ ਦੀ ਸਰਪ੍ਰਸਤੀ ਹੇਠ ਅਤੇ ਸੰਤ ਸਤਵਿੰਦਰ ਸਿੰਘ ਹੀਰਾ ਰਾਸ਼ਟਰੀ ਪ੍ਰਧਾਨ, ਆਲ ਇੰਡੀਆ ਆਦਿ ਧਰਮ ਮਿਸ਼ਨ, ਭਾਰਤ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਜਿਸ ਵਿਚ ਕੈਪਟਨ ਬੀ.ਆਰ. ਨਈਯਰ, ਇੰਗਲੈਂਡ ਅਤੇ ਜੀ.ਸੀ. ਸੱਲਣ, ਪ੍ਰਧਾਨ ਦਿੱਲੀ ਯੂਨਿਟ ਵਿਸੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਅਤੇ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਵਲੋਂ ਸਾਂਝੇ ਤੌਰ 'ਤੇ ਸਮਾਗਮ ਮਨਾਏ ਜਾਣਗੇ | ਇਸ ਮੌਕੇ ਅਜੀਤ ਰਾਮ ਖੇਤਾਨ ਚੇਅਰਮੈਨ, ਸੁਖਵੀਰ ਦੁਗਾਲ ਮੈਨੇਜਰ, ਸੰਤ ਸੋਹਨ ਲਾਲ, ਸੰਤ ਕੁਲਦੀਪ ਸਿੰਘ, ਸੰਤ ਚਰਨ ਦਾਸ, ਸੰਤ ਅਮਰਜੀਤ ਸੈਂਪਲੇ, ਨਰਿੰਦਰਪਾਲ ਸਿੰਘ, ਬਲਬੀਰ ਮਹੇ, ਗੁਰਜੀਤ ਸਿੰਘ, ਪੂਰਨ ਹੀਰਾ ਅਤੇ ਚਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬੀ ਅਕਾਦਮੀ ਦੇ ਅਧਿਆਪਕਾਂ ਨੂੰ ਐਸ. ਸੀ. ਈ. ਆਰ. ਟੀ. ਟ੍ਰੇਨਿੰਗ 'ਚ ਸ਼ਾਮਿਲ ਕਰਨ ਲਈ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।