25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬੀ ਅਕਾਦਮੀ ਦੇ ਅਧਿਆਪਕਾਂ ਨੂੰ ਐਸ. ਸੀ. ਈ. ਆਰ. ਟੀ. ਟ੍ਰੇਨਿੰਗ 'ਚ ਸ਼ਾਮਿਲ ਕਰਨ ਲਈ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਮਿਸਰਦੀਪ ਭਾਟੀਆ)-ਦਿੱਲੀ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜਸ਼ੀਲ ਸੰਸਥਾ 'ਪੰਜਾਬੀ ਹੈਲਪ ਲਾਈਨ' ਦੇ ਵਫ਼ਦ ਵਲੋਂ ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਮਨਵਿੰਦਰ ਸਿੰਘ ਨੂੰ ਇਕ ਮੰਗ-ਪੱਤਰ ਦਿੱਤਾ ਗਿਆ | ਸੰਸਥਾ ਦੇ ਆਗੂਆਂ ਪ੍ਰਕਾਸ਼ ਸਿੰਘ ਗਿੱਲ, ਮਹਿੰਦਰ ਪਾਲ ਮੁੰਜਾਲ, ਸੁਨੀਲ ਬੇਦੀ, ਕੁਲਦੀਪ ਸਿੰਘ ਤੇ ਸਾਬਕਾ ਪਿ੍ੰਸੀਪਲ ਮਿਲਖੀ ਰਾਮ ਵਲੋਂ ਅਕਾਦਮੀ ਦੇ ਸਕੱਤਰ ਨੂੰ ਦੱਸਿਆ ਗਿਆ ਕਿ ਦਿੱਲੀ ਵਿਚ ਪਿਛਲੇ ਕੁਝ ਸਾਲਾਂ ਤੋਂ ਐਸ.ਸੀ.ਈ.ਆਰ.ਟੀ. ਵਲੋਂ ਪੰਜਾਬੀ ਅਧਿਆਪਕਾਂ ਲਈ ਕਰਵਾਏ ਜਾ ਰਹੇ ਸੈਮੀਨਾਰਾਂ ਵਿਚ ਸਿਰਫ਼ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਰੈਗੂਲਰ ਪੰਜਾਬੀ ਅਧਿਆਪਕਾਂ ਨੂੰ ਹੀ ਸ਼ਾਮਿਲ ਕੀਤਾ ਜਾ ਰਿਹਾ ਹੈ | ਜਦਕਿ ਦਿੱਲੀ ਵਿਚ ਪੰਜਾਬੀ ਅਕਾਦਮੀ ਦੇ ਅਧਿਆਪਕ ਵੀ ਸਕੂਲਾਂ ਵਿਚ ਪੰਜਾਬੀ ਪੜ੍ਹਾ ਰਹੇ ਹਨ | ਜਦੋਂਕਿ ਸਰਕਾਰੀ ਪੱਧਰ 'ਤੇ ਦਿੱਲੀ ਵਿਚ ਪੰਜਾਬੀ ਭਾਸ਼ਾ ਨੂੰ ਦਿੱਲੀ ਸਰਕਾਰ ਵਲੋਂ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ | ਦੂਜੇ ਪਾਸੇ ਐਸ.ਸੀ.ਈ.ਆਰ.ਟੀ. ਇਨ੍ਹਾਂ ਸੈਮੀਨਾਰਾਂ ਵਿਚ ਪੰਜਾਬੀ ਅਕਾਦਮੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਨੂੰ ਸ਼ਾਮਿਲ ਨਾ ਕਰ ਕੇ ਇਕ ਤਰ੍ਹਾਂ ਨਾਲ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਕਰ ਰਹੀ ਹੈ | ਇਸ ਸੰਬੰਧ ਵਿਚ 'ਪੰਜਾਬੀ ਹੈਲਪ ਲਾਈਨ' ਨੇ ਸਕੱਤਰ ਸਾਹਿਬ ਨੂੰ ਪੰਜਾਬੀ ਅਧਿਆਪਕਾਂ ਨੂੰ ਸੈਮੀਨਾਰ ਵਿਚ ਸ਼ਾਮਿਲ ਕਰਾਉਣ ਲਈ ਮੰਗ ਪੱਤਰ ਵੀ ਦਿੱਤਾ | ਪੰਜਾਬੀ ਅਕਾਦਮੀ ਦੇ ਸਕੱਤਰ ਮਨਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਐਸ.ਸੀ.ਈ.ਆਰ.ਟੀ. ਅਤੇ ਦਿੱਲੀ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਪੰਜਾਬੀ ਅਕਾਦਮੀ ਅਤੇ ਸਰਕਾਰaੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਨੂੰ ਵੀ ਇਸ ਟ੍ਰੇਨਿੰਗ ਵਿਚ ਸ਼ਾਮਿਲ ਕਰਾਉਣ ਦੀ ਪਹਿਲਕਦਮੀ ਕੀਤੀ ਜਾਵੇਗੀ | ਸੰਸਥਾ ਵਲੋਂ ਕੱਢੇ ਜਾਂਦੇ ਈ-ਪੇਪਰ 'ਸੰਦੇਸ਼' ਦੀ ਕਾਪੀ ਵੀ ਸਕੱਤਰ ਸਾਹਿਬ ਨੂੰ ਭੇਟ ਕੀਤੀ ਗਈ | ਸਕੱਤਰ ਸਾਹਿਬ ਨੇ ਪੰਜਾਬੀ ਹੈਲਪ ਲਾਈਨ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਆਗੂਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਕਿ ਮਾਪੇ ਆਪਣੇ ਬੱਚਿਆਂ ਨਾਲ ਪੰਜਾਬੀ ਵਿਚ ਗੱਲਬਾਤ ਕਰਨ ਅਤੇ ਸਕੂਲਾਂ ਤੇ ਕਾਲਜਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣ ਲਈ ਅੱਗੇ ਆਉਣ |
ਪਿਛਲੀ ਖ਼ਬਰ ਦਿੱਲੀ-ਅੰਮਿ੍ਤਸਰ 5 ਰੋਜ਼ਾ ਸਾਈਕਲ ਯਾਤਰਾ, ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਮਕਸਦ ਤੋਂ ਕਰਵਾਏਗੀ ਜਾਣੂ - ਜੀ.ਕੇ. ਅਗਲੀ ਖ਼ਬਰ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏ ਜਾਣਗੇ - ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।