25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਪ ਰਾਹੀਂ ਮਿਲ ਸਕੇਗੀ ਸਿੱਖ ਇਤਿਹਾਸ ਦੀ ਜਾਣਕਾਰੀ <br/> ਦਿੱਲੀ ਕਮੇਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਕੀਤੀ ਲਾਂਚ <br/>

ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਂਚ ਕੀਤੀ ਗਈ | ਇਹ ਐਪ ਗੁਰੂ ਇਤਿਹਾਸ ਨਾਲ ਸਬੰਧਿਤ ਹੈ | ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ 'ਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਅਦਾਰੇ ਦੀ ਚੇਅਰਪਰਸਨ ਰਣਜੀਤ ਕੌਰ, ਕੋ-ਚੇਅਰਮੈਨ ਅਮਰਜੀਤ ਸਿੰਘ ਪੱਪੂ ਤੇ ਹੋਰਨਾਂ ਵੱਲੋਂ ਇਸ ਐਪ ਨੂੰ ਲਾਂਚ ਕੀਤਾ ਗਿਆ | ਇਨ੍ਹਾਂ ਸਾਰੇ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਹ ਐਪ ਇਸ ਵਿੱਦਿਅਕ ਅਦਾਰੇ ਦੇ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ ਗਈ ਹੈ ਤੇ ਕਿਊ ਆਰ ਕੋਡ ਨੂੰ ਸਕੈਨ ਕਰ ਕੇ ਦੁਨੀਆ ਭਰ ਵਿਚ ਬੈਠੇ ਸਿੱਖ ਇਸ ਐਪ 'ਚ ਗੁਰ ਇਤਿਹਾਸ ਤੋਂ ਜਾਣੂ ਹੋ ਸਕਦੇ ਹਨ | ਉਨ੍ਹਾਂ ਸੰਗਤ ਨੂੰ ਆਪਣੇ ਮੋਬਾਈਲ ਵਿਚ ਇਹ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਸ਼ਹਾਦਤ ਨੂੰ ਸਮਰਪਿਤ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਦੇ ਨਾਲ ਹੀ ਹੋਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ | ਇਸ ਤੋਂ ਇਲਾਵਾ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ 'ਤੇ ਵੱਡੇ ਸਮਾਗਮ ਕਰਵਾਏ ਜਾਣਗੇ |

ਪਿਛਲੀ ਖ਼ਬਰ ਦਿੱਲੀ ਕਮੇਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਕੀਤੀ ਲਾਂਚ <br/> ਅਗਲੀ ਖ਼ਬਰ ਡੀ. ਯੂ. ਨੇ ਵੀ. ਸੀ. ਆਈ. ਐਸ. ਲਈ 3500 ਤੋਂ ਵੱਧ ਬਿਨੈਕਾਰਾਂ ਵਿਚੋਂ 2280 ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।