25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਇੰਡੀਆ ਹੈਬੀਟੇਟ ਸੈਂਟਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਭਲਕੇ

ਅਜੀਤ ਡੈਸਕ 17-10-2025
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਿੱਲੀ ਦੇ ਇੰਡੀਅਨ ਹੈਬੀਟੇਟ ਸੈਂਟਰ ਵਿਖੇ 18 ਅਕਤੂਬਰ ਨੂੰ ਕਰਾਇਆ ਜਾ ਰਿਹਾ ਹੈ¢ ਸਰਨਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸੈਮੀਨਾਰ ਵਿਚ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰਨਾ ਸ਼ਖ਼ਸੀਅਤਾਂ ਤੇ ਵਿਦਵਾਨ ਸ਼ਮੂਲੀਅਤ ਕਰਨਗੇ ¢ ਸਰਨਾ ਨੇ ਕਿਹਾ ਕਿ ਇੱਕ ਵੇਲਾ ਸੀ ਜਦੋਂ ਸਿੱਖਾਂ ਦੇ ਵੱਡੇ ਤੇ ਅਹਿਮ ਸਮਾਗਮਾਂ ਵਿਚ ਪੰਥ ਦੀਆਂ ਵੱਡੀਆਂ ਹਸਤੀਆਂ ਇਕੱਤਰ ਹੋ ਕੇ ਪੰਥਕ ਵਿਚਾਰਾਂ ਕਰਦੀਆਂ ਸਨ ਪਰ ਜਥੇ. ਗੁਰਚਰਨ ਸਿੰਘ ਟੌਹੜਾ ਤੇ ਸ.ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਇਹ ਸੰਯੋਗ ਵੇਖਣ ਨੂੰ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਹੁਣ ਲੰਮੇ ਸਮੇਂ ਬਾਅਦ ਅਜਿਹਾ ਸੰਯੋਗ ਵੇਖਣ ਨੂੰ ਮਿਲੇਗਾ ਜਦੋਂ ਜਥੇ. ਅਕਾਲ ਤਖ਼ਤ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਕਈ ਸਤਿਕਾਰਤ ਹਸਤੀਆਂ ਇਸ ਸੈਮੀਨਾਰ ਵਿਚ ਸ਼ਮੂਲੀਅਤ ਕਰਨਗੀਆਂ ¢
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਇਮੀਗ੍ਰੇਸ਼ਨ ਏਜੰਟ ਦੇ ਘਰ ਮੂਹਰੇ ਧਰਨਾ ਲਾਉਣ ਦਾ ਐਲਾਨ ਅਗਲੀ ਖ਼ਬਰ ਦਿੱਲੀ ਕਮੇਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਕੀਤੀ ਲਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।