08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ <br/>

ਅਜੀਤ ਡੈਸਕ 18-10-2025
ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਏ¢ ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਤੇ ਪੰਥਕ ਇੱਕਜੁੱਟਤਾ ਲਈ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਜਥੇਦਾਰ ਗੜਗੱਜ ਤਿੰਨ ਦਿਨਾਂ ਲਈ ਦਿੱਲੀ ਦੀ ਪ੍ਰਚਾਰ ਫੇਰੀ ਉੱਤੇ ਹਨ ਜਿਸ ਦੌਰਾਨ ਉਹ ਸਥਾਨਕ ਸੰਗਤ ਵੱਲੋਂ ਕਰਵਾਏ ਗਏ ਵੱਖ-ਵੱਖ ਗੁਰਮਤਿ ਸਮਾਗਮਾਂ ਤੇ 18 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇੱਕ-ਰੋਜ਼ਾ ਸੈਮੀਨਾਰ 'ਚ ਸ਼ਮੂਲੀਅਤ ਕਰਨਗੇ | ਅੱਜ ਉਨ੍ਹਾਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕੱਤਕ ਸੰਗਰਾਂਦ ਮੌਕੇ ਸਵੇਰੇ ਗੁਰਬਾਣੀ ਦੀ ਕਥਾ ਵਿਚਾਰ ਕੀਤੀ ਤੇ ਸੰਗਤ ਨੂੰ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ¢

ਪਿਛਲੀ ਖ਼ਬਰ ਸਿੱਖ ਆਗੂਆਂ ਨੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨਾਲ ਕੀਤੀ ਮੁਲਾਕਾਤ, ਕਈ ਮਸਲਿਆਂ 'ਤੇ ਕੀਤੀ ਚਰਚਾ ਅਗਲੀ ਖ਼ਬਰ ਫੁੱਲ ਖਿੜੇ ਨੇ * ਪ੍ਰਕਾਸ਼ ਕੌਰ ਸੰਧੂ *

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।