21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰਾਸ਼ਟਰਪਤੀ ਭਵਨ ਨੇੜੇ ਇਮਾਰਤ ਨੂੰ ਲੱਗੀ ਅੱਗ <br/>

ਅਜੀਤ ਡੈਸਕ 22-10-2025
ਨਵੀਂ ਦਿੱਲੀ, 21 ਅਕਤੂਬਰ (ਮਿਸਰਦੀਪ ਭਾਟੀਆ)-ਦਿੱਲੀ ਫਾਇਰ ਸਰਵਿਸਿਜ਼ (ਡੀ.ਐੱਲ.ਐੱਸ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਰਾਸ਼ਟਰਪਤੀ ਭਵਨ ਦੇ ਗੇਟ ਨੰਬਰ 31 ਦੇ ਨੇੜੇ ਇਕ ਇਮਾਰਤ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ | ਅਧਿਕਾਰੀਆਂ ਅਨੁਸਾਰ ਦੋ ਮੰਜ਼ਿਲਾਂ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ ਘਰੇਲੂ ਸਾਮਾਨ ਤੋਂ ਲੱਗੀ ਅੱਗ ਦੀ ਰਿਪੋਰਟ ਦੁਪਹਿਰ 1.51 ਵਜੇ ਪ੍ਰਾਪਤ ਹੋਈ | ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਭਵਨ ਕੰਪਲੈਕਸ ਤੋਂ ਇਕ ਮਾਮੂਲੀ ਅੱਗ ਲੱਗਣ ਦੀ ਰਿਪੋਰਟ ਮਿਲੀ ਹੈ | ਨਰਮਦਾ ਅਪਾਰਟਮੈਂਟ ਦੇ ਫਲੈਟ ਨੰਬਰ 19 ਅਤੇ ਰਾਸ਼ਟਰਪਤੀ ਭਵਨ ਦੇ ਗੇਟ ਨੰਬਰ 31 ਤੋਂ ਅੱਗ ਲੱਗਣ ਦੀ ਰਿਪੋਰਟ ਆਈ ਹੈ | ਦੁਪਹਿਰ 2.15 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ | ਅਧਿਕਾਰੀ ਨੇ ਅੱਗੇ ਕਿਹਾ ਕਿ ਅਸੀਂ ਪੰਜ ਫਾਇਰ ਟੈਂਕਰ ਮੌਕੇ 'ਤੇ ਭੇਜੇ ਅਤੇ 20 ਮਿੰਟਾਂ ਦੇ ਅੰਦਰ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਵਿਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੀਵਾਲੀ ਦੀ ਰਾਤ ਨੂੰ ਪੱਛਮੀ ਦਿੱਲੀ ਦੇ ਮੋਹਨ ਗਾਰਡਨ ਵਿਚ ਇਕ ਚਾਰ ਮੰਜ਼ਿਲਾਂ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਤੋਂ ਬਾਅਦ ਸੱਤ ਲੋਕਾਂ ਨੂੰ ਬਚਾਇਆ ਗਿਆ ਸੀ | ਮੋਹਨ ਗਾਰਡਨ ਵਿਚ ਅੱਗ ਲੱਗਣ ਬਾਰੇ ਰਾਤ 9.49 ਵਜੇ ਪੀ.ਸੀ.ਆਰ. ਕਾਲ ਆਈ ਸੀ | ਡਿਪਟੀ ਕਮਿਸ਼ਨਰ ਪੁਲਿਸ ਦਵਾਰਕਾ ਅੰਕਿਤ ਸਿੰਘ ਨੇ ਕਿਹਾ ਕਿ ਤਿੰਨ ਪਰਿਵਾਰਾਂ ਦੇ ਕੁੱਲ 7 ਲੋਕਾਂ ਨੂੰ ਇਮਾਰਤ ਵਿਚੋਂ ਬਚਾਇਆ ਗਿਆ, ਜਿਨ੍ਹਾਂ ਵਿਚੋਂ 4 ਨੂੰ ਰੱਸੀਆਂ ਦੀ ਮਦਦ ਨਾਲ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਬਚਾਇਆ ਗਿਆ, ਬਾਕੀ ਤਿੰਨ ਲੋਕਾਂ ਨੂੰ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਘਰੋਂ ਬਾਹਰ ਕੱਢਿਆ | ਡੀ.ਸੀ.ਪੀ. ਨੇ ਕਿਹਾ ਕਿ ਬਚਾਏ ਗਏ ਲੋਕਾਂ ਵਿਚ ਹਰਵਿੰਦਰ ਸਿੰਘ, ਉਸ ਦੀ ਪਤਨੀ ਪਿ੍ਆ, ਵਰਿੰਦਰ ਸਿੰਘ, ਉਸ ਦੀ ਪਤਨੀ ਪ੍ਰੇਮਵਧਾ, ਰਾਖੀ ਕੁਮਾਰੀ, ਉਸ ਦੇ ਬੱਚੇ ਵੈਸ਼ਨਵੀ ਸਿਨਹਾ ਅਤੇ ਕ੍ਰਿਸ਼ਨਾ ਸਿਨਹਾ ਸ਼ਾਮਿਲ ਹਨ | ਡੀ.ਸੀ.ਪੀ. ਨੇ ਕਿਹਾ ਕਿ ਸਾਰੇ ਸੁਰੱਖਿਅਤ ਬਚ ਗਏ |

ਪਿਛਲੀ ਖ਼ਬਰ ਰੁਜ਼ਗਾਰ ਅਤੇ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ <br/> ਹਰਿਆਣਾ 'ਚ ਬੇਰੁਜ਼ਗਾਰੀ ਕਾਰਨ ਨੌਜਵਾਨ ਕਰ ਰਹੇ ਵਿਦ... ਅਗਲੀ ਖ਼ਬਰ 22-10-25

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।