ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਛੱਠ ਪੂਜਾ ਦੀਆਂ ਤਿਆਰੀਆਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ ¢ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸੀ.ਐੱਮ. ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਛੱਠ ਪੂਜਾ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਹੈ | ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਛੱਠ ਪੂਜਾ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ ¢ ਉਨ੍ਹਾਂ ਅੱਗੇ ਦੱਸਿਆ ਕਿ ਦਿੱਲੀ ਵਿੱਚ ਛੱਠ ਪੂਜਾ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ¢ ਪੱਲਾ ਤੋਂ ਕਾਲਿੰਦੀ ਤੱਕ, 17 ਪੁਆਇੰਟ ਸਥਾਪਤ ਕੀਤੇ ਗਏ ਹਨ ਜਿੱਥੇ ਮਾਡਲ ਛੱਠ ਘਾਟ ਬਣਾਏ ਜਾ ਰਹੇ ਹਨ, ਜਿਸ ਨਾਲ ਸ਼ਰਧਾਲੂ ਛੱਠ ਪੂਜਾ ਕਰ ਸਕਦੇ ਹਨ ¢ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਮਾਡਲ ਛੱਠ ਘਾਟ ਬਣਾਇਆ ਜਾਵੇਗਾ ¢ ਛੱਠ ਸ਼ਰਧਾਲੂਆਂ ਲਈ ਸਵਾਗਤ ਗੇਟ ਬਣਾਏ ਜਾਣਗੇ ਤੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ ¢ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਵੇਰੇ ਜਲਦੀ ਪ੍ਰਾਰਥਨਾ ਕਰਨ ਜਾਣ ਵਾਲੇ ਛੱਠ ਸ਼ਰਧਾਲੂਆਂ ਲਈ ਚਾਹ ਤੇ ਪਾਣੀ ਦਾ ਪ੍ਰਬੰਧ ਕਰੇਗੀ ¢ ਇਸ ਦੇ ਨਾਲ ਹੀ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ ¢ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਹ ਵੀ ਕਿਹਾ ਕਿ ਪਿਛਲੀ ਸਰਕਾਰ 2021 ਵਿਚ ਯਮੁਨਾ 'ਤੇ ਛੱਠ ਮਨਾਉਣ ਗਏ ਲੋਕਾਂ ਵਿਰੁੱਧ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਾਪਸ ਲੈ ਲਵੇਗੀ | ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੰਕੜਿਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਿਛਲੀ ਵਾਰੀ ਦੇ ਮੁਕਾਬਲੇ ਇਸ ਵਾਰੀ ਪ੍ਰਦੂਸ਼ਣ ਘਟਿਆ ਹੈ ¢