19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜੇ. ਐਨ. ਯੂ. 'ਚ ਵਿਦਿਆਰਥੀ ਯੂਨੀਅਨ ਚੋਣਾਂ ਦਾ ਸ਼ਡਿਊਲ ਜਾਰੀ <br/>

ਅਜੀਤ ਡੈਸਕ 24-10-2025
ਨਵੀਂ ਦਿੱਲੀ, 23 ਅਕਤੂਬਰ (ਮਿਸਰਦੀਪ ਭਾਟੀਆ)-ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਵਿਚ ਵਿਦਿਆਰਥੀ ਯੂਨੀਅਨ ਚੋਣਾਂ ਦਾ ਉਤਸ਼ਾਹ ਫਿਰ ਤੋਂ ਸਿਖ਼ਰ 'ਤੇ ਹੈ | ਵੀਰਵਾਰ ਨੂੰ ਚੋਣ ਕਮੇਟੀ ਨੇ 2025-26 ਸਮੈਸਟਰ ਲਈ ਜੇ.ਐਨ.ਯੂ.ਐਸ.ਯੂ. ਸ਼ਡਿਊਲ ਜਾਰੀ ਕਰ ਦਿੱਤਾ ਹੈ | ਇਸ ਵਾਰ ਵੋਟਿੰਗ 4 ਨਵੰਬਰ ਨੂੰ ਹੋਵੇਗੀ ਅਤੇ 6 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ | ਚੋਣ ਪ੍ਰਕਿਰਿਆ 24 ਅਕਤੂਬਰ ਨੂੰ ਸ਼ੁਰੂ ਹੋਵੇਗੀ, ਜਦੋਂ ਮੁਢਲੀ ਵੋਟਰ ਸੂਚੀ ਪ੍ਰਦਰਸ਼ਿਤ ਕੀਤੀ ਜਾਵੇਗੀ | ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਸ ਵਿਚ ਸੁਧਾਰ ਲਈ ਸਮਾਂ ਮਿਲੇਗਾ | 25 ਅਕਤੂਬਰ ਨੂੰ ਨਾਮਜ਼ਦਗੀ ਫਾਰਮ ਵੰਡੇ ਜਾਣਗੇ | ਉਮੀਦਵਾਰ 27 ਅਕਤੂਬਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ | ਵੈਧ ਨਾਮਜ਼ਦਗੀਆਂ ਦੀ ਸੂਚੀ 28 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ | ਚੋਣ ਕਮੇਟੀ ਦੇ ਚੇਅਰਮੈਨ ਰਵੀ ਕਾਂਤ ਦੇ ਇਕ ਨੋਟੀਫਿਕੇਸ਼ਨ ਦੇ ਅਨੁਸਾਰ ਇਸ ਵਾਰ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਵਿਵਸਥਿਤ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਪਿਛਲੇ ਸਾਲ ਦੀਆਂ ਚੋਣਾਂ ਵਿਚ ਖੱਬੇ-ਪੱਖੀ ਸੰਗਠਨਾਂ ਨੇ ਚਾਰ ਵਿਚੋਂ ਤਿੰਨ ਮੁੱਖ ਅਹੁਦਿਆਂ 'ਤੇ ਕਬਜ਼ਾ ਕਰ ਲਿਆ ਸੀ, ਜਦੋਂ ਕਿ ਏ.ਬੀ.ਵੀ.ਪੀ. ਨੇ ਲਗਭਗ ਇਕ ਦਹਾਕੇ ਬਾਅਦ ਸੰਯੁਕਤ ਸਕੱਤਰ ਦਾ ਅਹੁਦਾ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ |


ਪਿਛਲੀ ਖ਼ਬਰ ਚੋਰਾਂ ਨੇ ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਦੀ ਸੁਰੰਗ ਵਿਚ ਵੜ ਕੇ ਤਾਂਬੇ ਦੀਆਂ ਤਾਰਾਂ ਕੀਤੀਆਂ ਚੋਰੀ <br/> ਅਗਲੀ ਖ਼ਬਰ ਸਿਹਤ ਖ਼ਬਰਨਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।