02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ ਤੇ ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਵੀ ਮੌਜੂਦ ਸਨ | ਵਿਦਿਆਰਥੀਆਂ ਨੂੰ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂੰ ਕਰਵਾਉਣ ਲਈ ਗੁਰਦੁਆਰਾ ਸਾਹਿਬ ਲਿਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਘਰ 'ਚ ਮੱਥਾ ਟੇਕਿਆ, ਕੀਰਤਨ ਸੁਣਿਆ ਤੇ ਲੰਗਰ ਸੇਵਾ ਵਿਚ ਵੀ ਹਿੱਸਾ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੱਚ ਬੋਲੋ, ਚੰਗੇ ਕਰਮ ਕਰੋ ਤੇ ਸਾਰਿਆਂ ਨਾਲ ਬਰਾਬਰ ਵਿਵਹਾਰ ਕਰੋ, ਬਾਰੇ ਜਾਣਕਾਰੀ ਦਿੱਤੀ | ਇਹ ਧਾਰਮਿਕ ਯਾਤਰਾ ਬੱਚਿਆਂ ਲਈ ਵਿੱਦਿਅਕ ਅਤੇ ਪ੍ਰੇਰਨਾਦਾਇਕ ਸੀ | ਸਾਰੇ ਵਿਦਿਆਰਥੀਆਂ ਨੇ ਸ਼ਾਂਤੀ ਅਤੇ ਸਕਾਰਾਤਮਿਕਤਾ ਦਾ ਅਨੁਭਵ ਕੀਤਾ |

ਪਿਛਲੀ ਖ਼ਬਰ ਪੀ.ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਪ੍ਰਚਾਰਨ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।