03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਤਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025
ਨਵੀਂ ਦਿੱਲੀ,4 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਤੱਕ ਸਜਾਇਆ ਗਿਆ ¢ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿਚ ਦਿੱਲੀ ਕਮੇਟੀ ਪ੍ਰਬੰਧਕਾਂ, ਮੈਂਬਰਾਂ ,ਵੱਖ ਵੱਖ ਜਥੇਬੰਦੀਆਂ ਨਾਲ ਸਬੰਧਿਤ ਸਿੱਖ ਆਗੂਆਂ ਤੇ ਹੋਰਨਾ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ¢ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਸਹੂਲੀਅਤ ਵਾਸਤੇ ਵਿਸ਼ੇਸ਼ ਉਪਰਾਲੇ ਤਹਿਤ ਪਾਲਕੀ ਸਾਹਿਬ ਦੀ ਸਥਿਤੀ (ਲਾਈਵ ਲੋਕੇਸ਼ਨ) ਦੀ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕੀਤੀ ਗਈ ਤਾਂ ਜੋ ਨਗਰ ਕੀਰਤਨ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਦਾ ਪਤਾ ਲਗ ਸਕੇ ¢ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਰਦਾਸ ਉਪਰੰਤ ਆਰੰਭ ਹੋਇਆ ਇਹ ਨਗਰ ਕੀਰਤਨ ਫ਼ਤਿਹ ਪੁਰੀ, ਲਹੌਰੀ ਗੇਟ, ਤੇਲੀ ਵਾੜਾ, ਆਜ਼ਾਦ ਮਾਰਕਿਟ, ਰੋਸ਼ਨਆਰਾ ਰੋਡ, ਰਾਣਾ ਪ੍ਰਤਾਪ ਬਾਗ਼ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਪੁੱਜਾ ¢ ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਮੁੱਚੇ ਪੰਥ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਡੱਟ ਕੇ ਪਹਿਰਾ ਦੇਣ ਲਈ ਪ੍ਰੇਰਿਆ ¢ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਸਮਾਜ ਦੇ ਹਰ ਖੇਤਰ 'ਚੋਂ ਬੁਰਾਈਆਂ ਨੂੰ ਦੂਰ ਕਰਕੇ ਲੁਕਾਈ ਨੂੰ ਸੌਖਾ ਤੇ ਸਿੱਧਾ ਰਸਤਾ ਵਿਖਾਇਆ ਅਤੇ ਹੱਥੀਂ ਕਿਰਤ ਕਰਨ,ਵੰਡ ਛਕਣ ਤੇ ਨਾਮ ਜਪਣ ਦੀ ਪ੍ਰੇਰਨਾ ਕੀਤੀ ¢ ਨਗਰ ਕੀਰਤਨ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਲ ਕੇ ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ , ਕਮੇਟੀ ਮੈਂਬਰ ਜਤਿੰਦਰ ਸਿੰਘ ਸੋਨੂੰ, ਯੂਥ ਆਗੂ ਰਮਨਦੀਪ ਸਿੰਘ ਸੋਨੂੰ, ਜਸਮੀਤ ਸਿੰਘ ਪੀਤਮਪੁਰਾ ਸਮੇਤ ਹੋਰਨਾ ਨੇ ਵੀ ਹਾਜ਼ਰੀ ਭਰੀ ¢
ਪਿਛਲੀ ਖ਼ਬਰ ਦਿੱਲੀ ਵਿਚ ਡੇਂਗੂ ਨਾਲ ਦੋ ਲੋਕਾਂ ਦੀ ਮੌਤ ਅਗਲੀ ਖ਼ਬਰ ਪਿੰਡ ਭੂਥਨ ਕਲਾਂ 'ਚ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।