ਯਮੁਨਾਨਗਰ, 5 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਦੇ ਵਿਦਿਆਰਥੀਆਂ ਨੇ ਸਰਕਾਰੀ ਆਈ. ਟੀ. ਆਈ. ਯਮੁਨਾਨਗਰ ਅਤੇ ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਵਿਖੇ ਕਰਵਾਏ ਜ਼ਿਲ੍ਹਾ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਆਦਰਸ਼ ਧੀਮਾਨ, ਗ੍ਰੇਸੀ ਅਤੇ ਅਥਰਵ (ਗਰੁੱਪ) ਨੇ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਅਤੇ ਅੰਜਲੀ ਨੇ ਕਹਾਣੀ ਲਿਖਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਦਿ ਨਾਗਪਾਲ (ਵਿਗਿਆਨ ਪ੍ਰਦਰਸ਼ਨੀ) ਅਤੇ ਰਾਧਿਕਾ (ਕਵਿਤਾ ਲੇਖਣ) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰ ਪਾਲ ਨੇ ਜੇਤੂਆਂ ਨੂੰ ਕ੍ਰਮਵਾਰ 3100, 2100 ਅਤੇ 1100 ਦੇ ਨਕਦ ਇਨਾਮ ਅਤੇ ਸਰਟੀਫਿਕੇਟ ਭੇਟ ਕੀਤੇ | ਆਦਰਸ਼, ਗ੍ਰੇਸੀ ਅਤੇ ਅਥਰਵ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ 'ਤੇ ਰਾਜ ਪੱਧਰੀ ਯੁਵਾ ਮੇਲੇ ਵਿਚ ਯਮੁਨਾਨਗਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ | ਇਸ ਮੌਕੇ ਸੰਸਥਾ ਦੇ ਪ੍ਰਬੰਧਨ ਅਤੇ ਪਿ੍ੰਸੀਪਲ ਅਨਿਲ ਕੁਮਾਰ ਨੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਮੁੱਚੀ ਸ਼ਖਸੀਅਤ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਮਾਜਿਕ ਪਛਾਣ ਸਥਾਪਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ, ਪ੍ਰੋ. ਸੰਜੇ ਪੁਰੀ, ਰਿਚਾ ਖਰਬੰਦਾ, ਰੰਜਨ ਪੰਨੂ, ਕਨਿਕਾ ਚੱਢਾ, ਕੰਚਨ ਅਤੇ ਮਨਦੀਪ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਜ਼ਿਲ੍ਹਾ ਯੁਵਕ ਮੇਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅਜੀਤ ਡੈਸਕ
06-11-2025