02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੈਡੀਕਲ ਸਟੋਰ ਸੰਚਾਲਕ ਦੀ ਲੁੱਟ 'ਚ ਲੋੜੀਂਦੀ ਮਹਿਲਾ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲਿਸ ਨੇ ਸਾਈਬਰ ਸੈੱਲ ਦੀ ਸਹਾਇਤਾ ਨਾਲ ਕਾਲਾਂਵਾਲੀ ਵਿੱਚ ਇੱਕ ਮੈਡੀਕਲ ਆਪਰੇਟਰ ਦੀ ਲੁੱਟ ਦੀ ਘਟਨਾ ਵਿੱਚ ਲੋੜੀਂਦੀ ਇੱਕ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮਹਿਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਕਾਲਾਂਵਾਲੀ ਚੌਕੀ ਦੇ ਇੰਚਾਰਜ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਬੀਤੀ 3 ਅਕਤੂਬਰ 2025 ਨੂੰ ਸ਼ਿਕਾਇਤ ਕਰਤਾ ਜਸਦੀਪ ਸਿੰਘ ਉਰਫ਼ ਜੱਸੀ ਪੁੱਤਰ ਗੁਰਤੇਜ ਸਿੰਘ ਵਾਸੀ ਸੁਖਚੈਨ ਜ਼ਿਲ੍ਹਾ ਸਿਰਸਾ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ | ਜਸਦੀਪ ਸਿੰਘ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਬੀਤੀ 2 ਅਕਤੂਬਰ 2025 ਨੂੰ ਰਾਤ 9.15 ਵਜੇ ਦੇ ਕਰੀਬ ਮਹਿਲਾ ਮੁਲਜ਼ਮ ਆਪਣੇ ਦੰਦਾਂ ਦੇ ਦਰਦ ਦਾ ਇਲਾਜ ਕਰਵਾਉਣ ਲਈ ਮੰਡੀ ਕਾਲਾਂਵਾਲੀ ਦੇ ਦਾਦੂ ਰੋਡ 'ਤੇ ਸਥਿਤ ਜੱਸ ਮੈਡੀਕਲ ਵਿੱਚ ਆਈ ਅਤੇ ਉਸਨੂੰ ਧਮਕੀ ਦੇ ਕੇ ਉਸਦੇ ਸਾਥੀਆਂ ਨੇ ਉਸ ਤੋਂ 14,000 ਰੁਪਏ ਦੀ ਨਕਦੀ ਅਤੇ ਉਸਦਾ ਮੋਬਾਈਲ ਫੋਨ ਲੁੱਟ ਲਿਆ | ਇਸ ਸਬੰਧੀ ਕਾਲਾਂਵਾਲੀ ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ | ਜਾਂਚ ਦੌਰਾਨ ਸੀਆਈਏ ਸਟਾਫ ਕਾਲਾਂਵਾਲੀ ਦੀ ਟੀਮ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰਦੇ ਹੋਏ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਤਿੰਨ ਮੁਲਜ਼ਮਾਂ ਗੁਰਦੀਪ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਕੁਰਗਾਂਵਾਲੀ, ਸੋਨੀ ਪੁੱਤਰ ਰੁਲਦੂ ਸਿੰਘ ਵਾਸੀ ਕੁਰਗਾਂਵਾਲੀ ਅਤੇ ਸੂਰਜ ਪੁੱਤਰ ਜਗਨ ਨਾਥ ਵਾਸੀ ਮੰਡੀ ਕਾਲਾਂਵਾਲੀ ਨੂੰ ਗਿ੍ਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੁੱਟੀ ਗਈ ਰਕਮ ਅਤੇ ਅਪਰਾਧ ਵਿੱਚ ਵਰਤੀ ਗਈ ਮੋਟਰਸਾਈਕਲ ਬਰਾਮਦ ਕਰਕੇ ਜੇਲ੍ਹ ਭੇਜ ਦਿੱਤਾ ਸੀ | ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼ਾਮਲ ਮਹਿਲਾ ਮੁਲਜ਼ਮ ਵਿਰੁੱਧ ਸੁਰਾਗ ਇਕੱਠੇ ਕੀਤੇ ਅਤੇ ਸਾਈਬਰ ਸੈੱਲ ਦੀ ਮਦਦ ਨਾਲ ਉਨ੍ਹਾਂ ਨੂੰ ਸਿਰਸਾ ਤੋਂ ਗਿ੍ਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ | ਅਦਾਲਤ ਦੇ ਹੁਕਮ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ-ਕੁਮਾਰੀ ਸ਼ੈਲਜਾ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।