02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਬਲਦੇਵ ਸਿੰਘ ਕਾਇਮਪੁਰ ਅੰਤਰਿੰਗ ਕਮੇਟੀ ਮੈਂਬਰ ਚੁਣੇ

ਅਜੀਤ ਡੈਸਕ 06-11-2025

ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਹੋਈ ਚੋਣ ਵਿਚ ਹਰਿਆਣਾ ਦੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਦੇਵ ਸਿੰਘ ਕਾਇਮਪੁਰ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਹਰਿਆਣੇ ਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਕਤ ਪ੍ਰਗਟਾਵਾ ਕਰਦਿਆਂ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੀਤੀ 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਇਜਲਾਸ ਹੋਇਆ ਸੀ, ਜਿਸ ਵਿਚ ਨਵੇਂ ਪ੍ਰਧਾਨ ਅਤੇ ਅਹੁਦੇਦਾਰ ਸਾਹਿਬਾਨ ਦੀ ਚੋਣ ਕੀਤੀ ਗਈ | ਉਨ੍ਹਾਂ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਨਾਲ ਸੰਬੰਧਿਤ ਮੈਂਬਰਾਂ ਦੇ ਚੁਣੇ ਜਾਣ 'ਤੇ ਹਰਿਆਣੇ ਦੀਆਂ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰਿਆਣੇ ਦੇ ਸਮੁੱਚੇ ਸਿੱਖਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਹਰਿਆਣੇ ਰਾਜ ਨੂੰ ਮਾਣ ਦੇਣ 'ਤੇ ਧੰਨਵਾਦ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਇਹ ਅੰਤਰਿੰਗ ਕਮੇਟੀ ਵਿਚ ਪੰਜਾਬ ਤੋਂ ਇਲਾਵਾ ਹਿਮਾਚਲ, ਰਾਜਸਥਾਨ ਅਤੇ ਹਰਿਆਣਾ ਤੋਂ ਵੀ ਮੈਂਬਰ ਲਏ ਗਏ ਹਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਤਨਾਵਲੀ ਯੁਵਾ ਸਮਾਰੋਹ ਵਿਚ 5 ਅਤੇ ਜ਼ੋਨਲ ਯੁਵਾ ਸਮਾਰੋਹ ਵਿਚ 15 ਇਨਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।