02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਦਸਮੇਸ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ਼ਬਦ ਕੀਰਤਨ ਕੀਤਾ ਗਿਆ | ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਛੋਟੇ ਬੱਚਿਆਂ ਵੱਲੋਂ ਮੂਲ ਮੰਤਰ ਦਾ ਜਾਪ ਕੀਤਾ ਗਿਆ |
ਪਿਛਲੀ ਖ਼ਬਰ ਕੋਲਕਾਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਮੀਂਹ ਨਾਲ ਭਿੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।