02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੋਲਕਾਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 06-11-2025
ਕੋਲਕਾਤਾ, 5 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮਹਾਨਗਰ ਦੇ ਸ਼ਹੀਦ ਮਿਨਾਰ ਮੈਦਾਨ ਵਿਖੇ ਆਯੋਜਿਤ ਸਮਾਗਮ 'ਚ ਹਿੱਸਾ ਲੈਣ ਲਈ ਪੁੱਜੇ ਰਾਜ ਦੇ ਨਗਰ ਵਿਕਾਸ ਮੰਤਰੀ ਅਤੇ ਕੋਲਕਾਤਾ ਦੇ ਮੇਅਰ ਫਿਰਹਾਦ ਹਾਕਿਮ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅੱਜ ਦੇ ਸਮੇਂ 'ਚ ਬਹੁਤ ਮਹੱਤਵਪੂਰਨ ਹਨ | ਜੇਕਰ ਲੋਕਾਂ ਨੇ ਸ਼ਾਂਤੀ, ਪਿਆਰ ਅਤੇ ਖੁਸ਼ਹਾਲੀ ਨਾਲ ਜਿੰਦਗੀ ਬਤੀਤ ਕਰਨੀ ਹੈ ਕਿ ਗੁਰੂ ਨਾਨਕ ਦੀ ਸਿਖਿਆ 'ਤੇ ਚੱਲਣਾ ਜਰੂਰੀ ਹੈ | ਇਸ ਮੌਕੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ ਵਰਮਾ ਵੀ ਪੁੱਜੇ ਸਨ | ਉਨਾਂ ਪੰਜਾਬੀ ਭਾਈਚਾਰੇ ਵੱਲੋਂ ਦੇਸ਼ ਅਤੇ ਸਮਾਜ ਲਈ ਕੀਤੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਦੀ ਸਿਖਿਆ ਸਾਰਿਆਂ ਨੂੰ ਜੋੜਨ ਦਾ ਕੰਮ ਕਰਦੀ ਹੈ | ਤਿੰਨ ਦਿਨ ਚਲੇ ਸਮਾਗਮ ਚ ਕੋਲਕਾਤਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੇ ਰਾਗੀ, ਪਾਠੀ, ਕਥਾਵਾਚਕਾਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਬਾਣੀ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ 'ਚ ਮੁੱਖ ਤੌਰ 'ਤੇ ਢਾਡੀ ਜੱਥਾ ਭਾਈ ਲਖਵਿੰਦਰ ਸਿੰਘ (ਮੁਕਤਸਰ), ਕੀਰਤਨ ਭਾਈ ਕਰਨਜੀਤ ਸਿਘ (ਹਜੂਰੀ ਰਾਗੀ ਸ੍ਰੀ ਹਰਿਮੰਦਿਰ ਸਾਹਿਬ), ਕਥਾਵਾਚਕ ਗਿਆਨੀ ਸੁਖਦੇਵ ਸਿੰਘ (ਪਟਨਾ) ਸਾਮਿਲ ਸਨ | ਖਾਲਸਾ ਸਕੂਲ ਦੇ ਬੱਚਿਆਂ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਚ ਦੂੱਜੇ ਫਿਰਕੇ ਦੀ ਸੰਗਤ ਲੰਗਰ ਛਕਣ ਵਾਲਿਆਂ 'ਚ ਸਾਮਿਲ ਸੀ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਟੀ.ਆਈ.) ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਦਸਮੇਸ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।