02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਟੀ.ਆਈ.) ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਆਈ.ਟੀ.ਐਸ.) ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸ਼ੁਭ ਮੌਕੇ 'ਤੇ ਕੈਂਪਸ ਵਿੱਚ ਅਧਿਆਤਮਿਕ ਮਾਹੌਲ ਵਿੱਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ |
ਇਸ ਮੌਕੇ 'ਤੇ ਸੰਸਥਾ ਦੇ ਚੇਅਰਮੈਨ ਡਾ. ਸੋਹਨ ਲਾਲ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਦਰਸ਼ਨਾ ਸਿੰਗਲਾ ਨੇ ਦੀਪਕ ਜਗਾ ਕੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪੇ੍ਰਰਿਤ ਕੀਤਾ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਆਦਰਸ਼ਾਂ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਗੁਰੂ ਜੀ ਨੇ ਸੱਚ, ਸੇਵਾ, ਸਮਾਨਤਾ ਅਤੇ ਮਨੁੱਖੀ ਭਲਾਈ ਦਾ ਮਾਰਗ ਦਿਖਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ | ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਨੂੰ ਗ੍ਰਹਿਣ ਕਰਨ ਦਾ ਸੰਕਲਪ ਲਿਆ | ਸੰਸਥਾ ਦੇ ਡਾਇਰੈਕਟਰ ਅਸ਼ੋਕ ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹਿਣਗੇ | ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਨਿਰਸਵਾਰਥ ਸੇਵਾ, ਸੱਚਾਈ ਅਤੇ ਦਇਆ ਦਾ ਮਾਰਗ ਦਿਖਾਉਂਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਆਦਰਸ਼ ਨਾਗਰਿਕ ਅਤੇ ਚੰਗੇ ਅਧਿਆਪਕ ਬਣਨ ਦੀ ਅਪੀਲ ਕੀਤੀ | ਇਸ ਮੌਕੇ, ਪਿ੍ੰਸੀਪਲ ਇੰਜੀਨੀਅਰ ਰਵਿੰਦਰ ਕੁਮਾਰ, ਸੁਪਰਡੈਂਟ ਨਵਦੀਪ ਸਿੰਘ, ਅਤੇ ਇੰਸਟਰਕਟਰ ਰਾਕੇਸ਼, ਚੰਦਰ ਸ਼ੇਖਰ, ਸੁਨੀਲ, ਨਰਸੀ, ਮਨੋਜ, ਜਸਬੀਰ, ਮਨੀਸ਼, ਸੰਗੀਤਾ, ਨੇਹਾ, ਆਰਤੀ ਸ਼ਰਮਾ, ਮੀਨਾ, ਸਰਬਜੀਤ, ਪੁਸ਼ਪਾ, ਕੰਚਨ ਅਤੇ ਅੰਕਿਤਾ ਸਮੇਤ ਸਾਰੇ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਕੋਲਕਾਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।