03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਦਾਦੂ ਪਿੰਡ ਦੇ ਗੁਰਦੁਆਰਾ ਦਸਮੇਸ਼ਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦਾ ਪਾਠ ਅੱਜ ਭੋਗ ਪਾਇਆ ਗਿਆ | ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਮਹੰਤ ਬਾਬਾ ਗੁਰਦੇਵ ਸਿੰਘ ਦੀ ਪਰੰਪਰਾ ਦੀ ਪਾਲਣਾ ਕਰਦਿਆਂ ਭੋਗ ਤੋਂ ਬਾਅਦ ਪਰੌਂਠਿਆਂ ਅਤੇ ਮੱਖਣ ਦਾ ਲੰਗਰ ਵਰਤਾਇਆ ਗਿਆ | ਇਸੇ ਤਰ੍ਹਾਂ ਕਾਲਾਂਵਾਲੀ ਪਿੰਡ ਦੇ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਰਾਗੀ ਤੇ ਢਾਡੀ ਜਥਿਆਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਡੇਰਾ ਕਾਰ ਸੇਵਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਟੀ.ਆਈ.) ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।