03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਡੇਰਾ ਕਾਰ ਸੇਵਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)-ਅੱਜ ਡੇਰਾ ਕਾਰ ਸੇਵਾ ਗੁਰਦੁਆਰਾ ਸਾਹਿਬ ਵਿਖੇ ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਤੋਂ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਦੀਵਾਨ ਸਜਾਏ ਗਏ | ਇਸ ਦੌਰਾਨ ਰਾਗੀ ਢਾਡੀ ਜਥਿਆਂ ਅਤੇ ਹੋਰ ਕੀਰਤਨੀ ਜਥਿਆਂ ਨੇ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਗੁਰਮਤਿ ਸਮਾਗਮ ਵਿਚ ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਪ੍ਰੀਤ ਸਿੰਘ ਪਾਉਂਟਾ ਸਾਹਿਬ, ਢਾਡੀ ਜਥਾ ਭਾਈ ਜਸਬੀਰ ਸਿੰਘ, ਕੀਰਤਨੀ ਭਾਈ ਗੁਲਾਬ ਸਿੰਘ, ਗੁਰਦੁਆਰਾ ਮੰਜੀ ਸਾਹਿਬ ਪਹਿਲੀ ਪਾਤਸ਼ਾਹੀ ਦੇ ਹੈਡ ਗ੍ਰੰਥੀ ਭਾਈ ਅਮਿ੍ਤਪਾਲ ਸਿੰਘ, ਕੀਰਤਨੀ ਭਾਈ ਗੁਰਮੇਜ ਸਿੰਘ, ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮਾਡਲ ਟਾਊਨ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਧਾਇਕ ਜਗਮੋਹਨ ਆਨੰਦ, ਚੇਅਰਮੈਨ ਮੇਘਾ ਭੰਡਾਰੀ, ਕੌਂਸਲਰ ਸੰਕਲਪ ਭੰਡਾਰੀ, ਮੇਅਰ ਰੇਣੂ ਬਾਲਾ ਗੁਪਤਾ, ਭਾਜਪਾ ਦੇ ਸੀਨੀਅਰ ਨੇਤਾ ਤਿ੍ਲੋਚਨ ਸਿੰਘ, ਅਸ਼ੋਕ ਖੁਰਾਨਾ, ਮਨਮੀਤ ਸਿੰਘ ਬਾਬਾ, ਐਸ. ਬੀ. ਐਸ. ਸਕੂਲ ਦੇ ਪ੍ਰਧਾਨ ਦੀਵਾਨ ਕੁਲਦੀਪ ਸਿੰਘ ਚੋਪੜਾ ਨੇ ਹਾਜ਼ਰੀ ਲਗਵਾਈ, ਨੂੰ ਪ੍ਰਧਾਨ ਵਰਿੰਦਰ ਸਿੰਘ ਅਤੇ ਇੰਦਰਪਾਲ ਸਿੰਘ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ, ਰਤਨ ਸਿੰਘ, ਗੁਰਪਾਲ ਸਿੰਘ ਡੋਨੀ, ਹਰਪ੍ਰੀਤ ਸਿੰਘ ਨਰੂਲਾ, ਤੇਜਿੰਦਰਪਾਲ ਸਿੰਘ ਡਿੰਪੀ, ਹਰਮਤ ਸਿੰਘ ਹੈਪੀ, ਤੇਜਿੰਦਰ ਸਿੰਘ ਡਿੰਪੀ, ਰਜਿੰਦਰ ਅਰੋੜਾ ਪੱਪੀ, ਗੁਲਾਬ ਸਿੰਘ ਮੂਨਕ, ਏ. ਪੀ. ਐਸ. ਚੋਪੜਾ, ਅਮਨ ਮਿੱਢਾ, ਰਾਜਾ ਮਿੱਢਾ ਅਤੇ ਸਰਬਜੀਤ ਸਿੰਘ ਹਾਜ਼ਰ ਸਨ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਪਿਛਲੀ ਖ਼ਬਰ ਕਿਸਾਨਾਂ ਨੇ ਕੀਤੀ ਮੁਆਵਜ਼ਾ ਦੇਣ ਦੀ ਮੰਗ ਮੀਂਹ ਅਤੇ ਗੜੇਮਾਰੀ ਨਾਲ ਕਈ ਪਿੰਡਾਂ 'ਚ ਫਸਲਾਂ ਨੂੰ ਪੁੱਜਿਆ ਨੁਕਸਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।