03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

340 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 06-11-2025
ਕਾਲਾਂਵਾਲੀ/ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਕਾਲਾਂਵਾਲੀ ਦੀ ਟੀਮ ਨੇ ਪਿੰਡ ਚਕੇਰੀਆਂ ਤੋਂ ਇੱਕ ਵਿਅਕਤੀ ਨੂੰ 340 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਗਿ੍ਫਤਾਰ ਕੀਤਾ ਹੈ | ਪੁਲਿਸ ਵੱਲੋਂ ਗਿ੍ਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਦੀਪ ਉਰਫ਼ ਗੀਪਾ ਵਾਸੀ ਚਕੇਰੀਆਂ ਵਜੋਂ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਕਾਲਾਂਵਾਲੀ ਦੀ ਵਿਸ਼ੇਸ਼ ਨਸ਼ਾ ਮੁਹਿੰਮ ਦੇ ਇੰਚਾਰਜ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਚਕੇਰੀਆਂ ਪਿੰਡ ਵਿੱਚ ਗਸ਼ਤ, ਜਾਂਚ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਮੌਜੂਦ ਸਨ | ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇੱਕ ਨੌਜਵਾਨ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਅਤੇ ਨਸ਼ੀਲੇ ਪਦਾਰਥਾਂ ਵਜੋਂ ਵਰਤੀਆਂ ਜਾਂਦੀਆਂ ਉਸ ਵਿਅਕਤੀ ਤੋਂ 190 ਗੋਲੀਆਂ ਅਤੇ 150 ਕੈਪਸੂਲ ਬਰਾਮਦ ਹੋਈਆਂ | ਪੁਲਿਸ ਨੇ ਡਰੱਗ ਇੰਸਪੈਕਟਰ ਕੇਸ਼ਵ ਵਸ਼ਿਸ਼ਟ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਬਰਾਮਦ ਕੀਤੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਜਾਂਚ ਕੀਤੀ ਗਈ | ਡਰੱਗ ਇੰਸਪੈਕਟਰ ਕੇਸ਼ਵ ਵਸ਼ਿਸ਼ਟ ਨੇ ਗੁਰਦੀਪ ਸਿੰਘ ਉਰਫ਼ ਗੀਪਾ ਖ਼ਿਲਾਫ਼ ਕਾਰਵਾਈ ਕੀਤੀ | ਮੁਲਜ਼ਮ ਦੇ ਖਿਲਾਫ਼ ਥਾਣਾ ਕਾਲਾਂਵਾਲੀ 'ਚ ਕੇਸ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਰਾਸ਼ਟਰ ਦੇ ਵਿਕਾਸ ਵਿੱਚ ਪੰਜਾਬੀ ਭਾਸ਼ਾ ਦਾ ਮਹੱਤਵਪੂਰਨ ਯੋਗਦਾਨ-ਪ੍ਰੋ. ਵਿਜੇ ਕੁਮਾਰ , ਡਾ. ਸੁਨੀਲ ਕੁਮਾਰ ਸੀ. ਡੀ.... ਅਗਲੀ ਖ਼ਬਰ ਮੀਂਹ ਅਤੇ ਗੜੇਮਾਰੀ ਨਾਲ ਕਈ ਪਿੰਡਾਂ 'ਚ ਫਸਲਾਂ ਨੂੰ ਪੁੱਜਿਆ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।