03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੀ. ਡੀ. ਐਲ. ਯੂ. 'ਚ ਹਰਿਆਣਾ ਦਾ ਪੰਜਾਬੀ ਸਾਹਿਤ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ

ਅਜੀਤ ਡੈਸਕ 06-11-2025
ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਵੀਂ ਦਿੱਲ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਹਰਿਆਣਾ ਪੰਜਾਬੀ ਸਾਹਿਤ ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਉਦਘਾਟਨ ਸੀਡੀਐਲਯੂ ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਸ਼ਮਾ ਰੌਸ਼ਨ ਕਰਕੇ ਕੀਤਾ | ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਹਾ ਕਿ ਪੰਜਾਬੀ ਸਾਹਿਤ ਹਰਿਆਣਾ ਦੀ ਸੱਭਿਆਚਾਰਕ ਅਤੇ ਭਾਸ਼ਾਈ ਪਰੰਪਰਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ | ਪੰਜਾਬੀ ਭਾਸ਼ਾ ਨਾ ਸਿਰਫ਼ ਹਰਿਆਣਾ ਦੇ ਲੋਕ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ, ਸਗੋਂ ਸਮਾਜ ਵਿੱਚ ਏਕਤਾ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀ ਹੈ | ਉਨ੍ਹਾਂ ਨੇ ਅਜਿਹੇ ਸਮਾਗਮਾਂ ਨੂੰ ਭਾਸ਼ਾ ਦੇ ਪ੍ਰਚਾਰ ਅਤੇ ਸੱਭਿਆਚਾਰਕ ਸੰਵਾਦ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਦੱਸਿਆ | ਦਿੱਲੀ ਅਕੈਡਮੀ ਦੇ ਕਨਵੀਨਰ ਪ੍ਰੋ. ਸੰਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿੱਚ ਤਿੰਨ ਤਕਨੀਕੀ ਸੈਸ਼ਨ ਕਰਵਾਏ ਗਏ | ਪਹਿਲੇ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਰਵੇਲ ਸਿੰਘ ਨੇ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬੀ ਅਕੈਡਮੀ ਬਹੁਤ ਸੰਘਰਸ਼ ਤੋਂ ਬਾਅਦ ਬਣਾਈ ਗਈ ਸੀ | ਹਰਿਆਣਾ 'ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ ਅਤੇ ਦੂਜੀਆਂ ਭਾਸ਼ਾਵਾਂ ਦੇ ਦਾਇਰੇ ਵਿੱਚ ਰੱਖਿਆ ਗਿਆ | ਇਸ ਮੌਕੇ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ ਕਈ ਵਿਦਵਾਨਾਂ ਅਤੇ ਪੰਜਾਬੀ ਲੇਖਕਾਂ ਨੇ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਸਥਿਤੀ, ਯੋਗਦਾਨ ਅਤੇ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਬੁਲਾਰਿਆਂ ਨੇ ਹਰਿਆਣਾ ਦੇ ਪੰਜਾਬੀ ਲੇਖਕਾਂ ਦੀਆਂ ਰਚਨਾਤਮਕ ਪ੍ਰਾਪਤੀਆਂ ਅਤੇ ਸਮਕਾਲੀ ਸਾਹਿਤ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ | ਡਾ. ਮਨਪ੍ਰੀਤ ਨੇ ਤੀਜੇ ਸੈਸ਼ਨ ਦਾ ਸੰਚਾਲਨ ਕੀਤਾ | ਪਾਲ ਕੌਰ ਨੇ ਮੁੱਖ ਬੁਲਾਰੇ ਵਜੋਂ ਹਿੱਸਾ ਲਿਆ | ਸਤਨਾਮ ਸਿੰਘ ਜੱਸਲ, ਹਰਸਿਮਰਨ ਰੰਧਾਵਾ, ਕੇਸਰਾ ਰਾਮ, ਪਿ੍ੰਸੀਪਲ ਬੂਟਾ ਸਿੰਘ, ਹਰਵਿੰਦਰ ਸਿੰਘ ਸਿਰਸਾ, ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਕੁਲਦੀਪ ਸਿੰਘ ਅਤੇ ਪੰਕਜ ਸ਼ਰਮਾ ਨੇ ਦੂਜੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ | ਸਮਾਪਤੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੁਨੀਲ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬੀ ਇੱਕ ਮਹਾਨ ਭਾਸ਼ਾ ਹੈ ਅਤੇ ਇਸ ਨੇ ਰਾਸ਼ਟਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਆਪਣੇ ਸਵਾਗਤੀ ਭਾਸ਼ਣ ਵਿੱਚ ਪੰਜਾਬੀ ਵਿਭਾਗ ਦੀ ਮੁਖੀ ਪ੍ਰੋਫੈਸਰ ਰਣਜੀਤ ਕੌਰ ਨੇ ਸੈਮੀਨਾਰ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਸਾਹਿਤ ਅਕਾਦਮੀ, ਨਵੀਂ ਦਿੱਲੀ ਦਾ ਸਮਰਥਨ ਲਈ ਧੰਨਵਾਦ ਕੀਤਾ | ਪ੍ਰੋਗਰਾਮ ਦਾ ਸੰਚਾਲਨ ਪ੍ਰੋਫੈਸਰ ਗੁਰਸਾਹਿਬ ਸਿੰਘ ਨੇ ਕੀਤਾ ਅਤੇ ਧੰਨਵਾਦ ਡਾ. ਹਰਦੇਵ ਨੇ ਕੀਤਾ | ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੋਂ ਇਲਾਵਾ ਕਈ ਸਾਹਿਤਕਾਰ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨ... ਅਗਲੀ ਖ਼ਬਰ ਰਾਸ਼ਟਰ ਦੇ ਵਿਕਾਸ ਵਿੱਚ ਪੰਜਾਬੀ ਭਾਸ਼ਾ ਦਾ ਮਹੱਤਵਪੂਰਨ ਯੋਗਦਾਨ-ਪ੍ਰੋ. ਵਿਜੇ ਕੁਮਾਰ , ਡਾ. ਸੁਨੀਲ ਕੁਮਾਰ ਸੀ. ਡੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।