14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ-ਪਿਊਸ਼ ਗੁਪਤਾ

ਅਜੀਤ ਡੈਸਕ 07-11-2025
ਯਮੁਨਾਨਗਰ, 6 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਮਾਧਾਨ ਕੈਂਪ 'ਚ ਆਉਣ ਵਾਲੇ ਹਰੇਕ ਬਿਨੈਕਾਰ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਦੱਸਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਸੂਬਾ ਸਰਕਾਰ ਦੀ ਅਗਵਾਈ ਹੇਠ ਲਗਾਏ ਜਾ ਰਹੇ ਸਮਾਧਾਨ ਕੈਂਪਾਂ ਦੇ ਸ਼ਡਿਊਲ 'ਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਇਹ ਕੈਂਪ ਹਫ਼ਤੇ 'ਚ ਦੋ ਦਿਨ ਭਾਵ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਵਾਂਗ ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ, ਜਦਕਿ ਵਿਆਸਪੁਰ, ਛਛਰੌਲੀ ਅਤੇ ਰਾਦੌਰ ਸਥਿਤ ਐਸ. ਡੀ. ਐਮ. ਦਫ਼ਤਰਾਂ 'ਚ ਸਬ-ਡਵੀਜ਼ਨ ਪੱਧਰੀ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਜਨਤਾ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਚਾਰ ਸਥਾਪਤ ਕਰਨਾ ਹੈ ਤਾਂ ਜੋ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਲੱਭਿਆ ਜਾ ਸਕੇ | ਇਨ੍ਹਾਂ ਕੈਂਪਾਂ ਰਾਹੀਂ ਨਾਗਰਿਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਖ-ਵੱਖ ਦਫ਼ਤਰਾਂ ਵਿਚ ਯਾਤਰਾ ਨਹੀਂ ਕਰਨੀ ਪੈਂਦੀ, ਇਸ ਦੀ ਬਜਾਏ ਉਹ ਇਕ ਜਗ੍ਹਾ 'ਤੇ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨੂੰ ਜਨਤਾ ਵਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਧਾਨ ਕੈਂਪ 'ਚ ਕੁੱਲ 3 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ | ਇਸ ਮੌਕੇ ਡੀ. ਆਈ. ਓ. ਵਿਨੈ ਗੁਲਾਟੀ, ਡੀ. ਡੀ. ਪੀ. ਓ. ਨਰਿੰਦਰ ਸਿੰਘ, ਡੀ. ਆਰ. ਓ. ਤਰੁਣ ਸਹੋਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਗੁਰਦੁਆਰਾ ਸਾਹਿਬ ਵਿਖੇ ਹੋਏ ਨ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।