25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਏ ਕੈਂਪ ਵਿਚ 50 ਯੂਨਿਟ ਖ਼ੂਨ ਦਾਨ

ਅਜੀਤ ਡੈਸਕ 26-11-2025

ਰਤੀਆ, 25 ਨਵੰਬਰ (ਬੇਅੰਤ ਕੌਰ ਮੰਡੇਰ)- ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਅਗਵਾਈ ਹੇਠ ਐੱਚ.ਡੀ.ਐਫ.ਸੀ ਬੈਂਕ, ਫਰੈਂਡਜ਼ ਕਲੱਬ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਫ਼ਤਿਹਾਬਾਦ ਰੋਡ 'ਤੇ ਸਥਿਤ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਬਲੱਡ ਬੈਂਕ ਟੀਮ ਨੇ ਲਗਭਗ 50 ਯੂਨਿਟ ਖ਼ੂਨ ਇਕੱਠਾ ਕੀਤਾ | ਐੱਚ.ਡੀ.ਐਫ.ਸੀ. ਬੈਂਕ ਮੈਨੇਜਰ ਯਸ਼ ਨਾਰੰਗ, ਡਬਲਯੂ.ਬੀ.ਓ ਵਿਭਾਗ ਤੋਂ ਕਰਮਵੀਰ ਸਿੰਘ ਅਤੇ ਤਰਸੇਮ ਸਿੰਘ, ਗੁਰਦੁਆਰਾ ਪ੍ਰਧਾਨ ਕਸ਼ਮੀਰ ਸਿੰਘ ਅਤੇ ਫਰੈਂਡਜ਼ ਕਲੱਬ ਤੋਂ ਡਾ. ਪਿਊਸ਼ ਅਰੋੜਾ ਨੇ ਹੋਰ ਮੈਂਬਰਾਂ ਦੇ ਨਾਲ ਮਿਲ ਕੇ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ | ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾਵਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ, ਜਿਸ ਵਿਚ ਨੌਜਵਾਨਾਂ ਅਤੇ ਅÏਰਤਾਂ ਨੇ ਵੱਡੀ ਗਿਣਤੀ ਵਿਚ ਖ਼ੂਨਦਾਨ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਾਨੂੰ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ | ਖ਼ੂਨਦਾਨੀਆਂ ਅਤੇ ਉਨ੍ਹਾਂ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ | ਤਿ੍ਲੋਚਨ ਸਿੰਘ, ਗੁਰਮੀਤ ਸਿੰਘ, ਮੁਨੀਸ਼ ਬੱਤਰਾ, ਗਗਨਦੀਪ, ਐਡਵੋਕੇਟ ਨਿਸ਼ਾਂਤ ਜਿੰਦਲ, ਮੋਹਿਤ ਸ਼ਰਮਾ, ਸਾਹਿਲ ਮਹਿਤਾ, ਪੰਕਜ ਸਿੰਘ, ਵਿਸ਼ਵਾਸ ਤਨੇਜਾ, ਸੋਨੂੰ ਸਿੰਘ, ਰੋਹਿਤ ਮਹਿਤਾ, ਭੂਸ਼ਣ ਤਨੇਜਾ, ਵਿਨੋਦ ਕੁਮਾਰ, ਐਡਵੋਕੇਟ ਰਾਹੁਲ ਮਹਿਤਾ, ਵਰੁਣ ਕੁਮਾਰ ਮੌਜੂਦ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।