25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਤੋਂ ਰਾਜੂ ਮੱਕੜ ਦੀ ਅਗਵਾਈ ਵਿਚ ਸੰਗਤ ਰਵਾਨਾ

ਅਜੀਤ ਡੈਸਕ 26-11-2025

ਨਰਾਇਣਗੜ੍ਹ, 25 ਨਵੰਬਰ (ਪੀ. ਸਿੰਘ)-ਹਰਿਆਣਾ ਸਰਕਾਰ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਦੀ ਧਰਤੀ 'ਤੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦਿਆਂ ਅੱਜ ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਕੌਂਸਲਰ ਰਾਜੂ ਮੱਕੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਬੱਸ ਰਾਹੀਂ ਰਵਾਨਾ ਹੋਈਆਂ | ਇਸ ਮੌਕੇ ਦਮਨਦੀਪ ਸਿੰਘ ਚੰਦੋਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਸੰਗਤਾਂ ਕੁਰੂਕਸ਼ੇਤਰ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਅੱਜ ਨਰਾਇਣਗੜ੍ਹ ਤੋਂ ਬੱਸਾਂ ਵਿਚ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਉਣ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਪਤਾ ਲੱਗੇ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਸਾਡੇ ਲਈ ਕਿੰਨੀ ਮਹੱਤਵਪੂਰਨ ਹੈ | ਇਸ ਦੌਰਾਨ ਕੌਂਸਲਰ ਮੱਕੜ ਨੇ ਕਿਹਾ ਕਿ ਅੱਜ ਹਰਿਆਣਾ ਸਰਕਾਰ ਵਲੋਂ ਕੁਰੂਕਸ਼ੇਤਰ ਦੀ ਧਰਤੀ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਸੁਰਜੀਤ ਸਿੰਘ ਕਪੂਰ, ਪਿ੍ਤਪਾਲ ਕੌਰ ਮੱਕੜ, ਮਦਨ ਚਾਨਣਾ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਭੂਸ਼ਣ ਅਗਰਵਾਲ, ਅਮਨਦੀਪ ਸਿੰਘ ਚੰਦੋਕ, ਅਸ਼ੋਕ ਆਰੀਆ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ 'ਸੀਸ ਭੇਟ ਯਾਤਰਾ' ਦਾ ਕਰਨਾਲ ਪਹੁੰਚਣ 'ਤੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਕੀਤਾ ਗਿਆ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।