25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਦਸਮੇਸ਼ ਸਕੂਲ 'ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸਮਾਗਮ 28 ਨੂੰ

ਅਜੀਤ ਡੈਸਕ 26-11-2025
ਕਾਲਾਂਵਾਲੀ/ਸਿਰਸਾ, 25 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿੱਚ 28 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇੱਕ ਵਿਸ਼ਾਲ ਸ਼ਹੀਦੀ ਸਮਾਗਮ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾਵਾਂ, ਭਾਸ਼ਣਾਂ ਅਤੇ ਢਾਡੀ ਵਾਰ ਰਾਹੀਂ ਪਵਿੱਤਰ ਇਤਿਹਾਸ ਸਾਂਝਾ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਵੱਖ-ਵੱਖ ਇਤਿਹਾਸਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ | ਉਨ੍ਹਾਂ ਇਲਾਕੇ ਦੇ ਸਿੱਖ ਭਾਈਚਾਰੇ ਨੂੰ ਇਕੱਠ ਵਿੱਚ ਸ਼ਾਮਲ ਹੋਣ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਾਨੂੰ ਗੁਰੂ ਜੀ ਦੀ ਪਵਿੱਤਰ ਬਾਣੀ ਪੜ੍ਹਨਾ ਅਤੇ ਅਮਲ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਜੀਵਨ ਦੇ ਅਸਲ ਉਦੇਸ਼ ਨੂੰ ਸਮਝ ਸਕੀਏ | ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਟਰਾਂਸਪੋਰਟ ਸਟਾਫ਼ ਨੇ ਇਸ ਸਮਾਗਮ ਲਈ ਇੱਕ ਪੋਸਟਰ ਜਾਰੀ ਕੀਤਾ ਅਤੇ ਲੋਕਾਂ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ 7 ਦਸੰਬਰ ਦੀ ਜੁਲਾਨਾ ਰੈਲੀ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ ਭਾਜਪਾ ਕਿਸਾਨ... ਅਗਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।