ਮਾਤਾ ਹਰਕੀ ਦੇਵੀ ਸਕੂਲ ਨੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਕਰਵਾਈ ਵਰਕਸ਼ਾਪ
ਅਜੀਤ ਡੈਸਕ
26-11-2025
ਕਾਲਾਂਵਾਲੀ/ਸਿਰਸਾ, 25 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮਾਤਾ ਹਰਕੀ ਦੇਵੀ ਸੀਨੀਅਰ ਸੈਕੰਡਰੀ ਸਕੂਲ ਔਢਾਂ ਵਿਖੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ | ਮਾਤਾ ਹਰਕੀ ਦੇਵੀ ਐਜੂਕੇਸ਼ਨਲ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪ ਕੌਰ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਸਨ | ਪ੍ਰੋਗਰਾਮ ਦੌਰਾਨ ਬੱਚਿਆਂ ਪ੍ਰਤੀ ਡਰਾਈਵਰਾਂ ਅਤੇ ਕੰਡਕਟਰਾਂ ਦੇ ਕਰਤੱਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਾਰਗ ਦਰਸ਼ਨ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸਾਵਧਾਨੀਆਂ, ਸਕੂਲ ਟਰਾਂਸਪੋਰਟ ਵਿੱਚ ਨਰਮ ਅਤੇ ਸ਼ਿਸ਼ਟਾਚਾਰੀ ਵਿਹਾਰ ਅਪਣਾਉਣ 'ਤੇ ਜ਼ੋਰ, ਅਤੇ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਸਕਾਰਾਤਮਕ ਵਾਤਾਵਰਣ ਬਣਾਈ ਰੱਖਣ ਲਈ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਗਈ | ਸਿਖਲਾਈ ਸੈਸ਼ਨ ਦਾ ਸੰਚਾਲਨ ਟਰੇਨਰ ਕਿ੍ਸ਼ਨ ਖੁਰਾਨਾ, ਬਿੱਟੂ ਸ਼ਰਮਾ ਅਤੇ ਅਮਿਤ ਪੂਨੀਆ ਦੁਆਰਾ ਕੀਤਾ ਗਿਆ | ਮਾਤਾ ਹਰਕੀ ਦੇਵੀ ਐਜੂਕੇਸ਼ਨਲ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪ ਕੌਰ ਨੇ ਇੱਕ ਸੁਰੱਖਿਅਤ, ਸੰਗਠਿਤ ਅਤੇ ਕੁਸ਼ਲ ਸਕੂਲ ਆਵਾਜਾਈ ਪ੍ਰਣਾਲੀ ਨੂੰ ਬਣਾਈ ਰੱਖਣ ਵਿੱਚ ਡਰਾਈਵਰਾਂ ਅਤੇ ਕੰਡਕਟਰਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਭਾਗੀਦਾਰਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਡਰਾਈਵਰ ਅਤੇ ਕੰਡਕਟਰ ਕਿਸੇ ਵੀ ਸੰਗਠਨ ਦਾ ਇੱਕ ਮਹੱਤਵਪੂਰਨ ਹਿੱਸਾ ਹੁੰਦੇ ਹਨ ਅਤੇ ਇਸ ਦੀ ਸਫਲਤਾ ਵਿੱਚ ਬਹੁਤ ਯੋਗਦਾਨ ਪਾਉਂਦੇ ਹਨ | ੳਨ੍ਹਾਂ ਸਾਰੇ ਡਰਾਈਵਰਾਂ ਅਤੇ ਕੰਡਕਟਰਾਂ ਦਾ ਧੰਨਵਾਦ ਕੀਤਾ |