25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਟੇਬਲ ਟੈਨਿਸ 'ਚ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾ ਰਹੀਆਂ ਅੱਵਲ

ਅਜੀਤ ਡੈਸਕ 26-11-2025
ਯਮੁਨਾਨਗਰ, 24 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਟੇਬਲ ਟੈਨਿਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਇਹ ਮੁਕਾਬਲਾ 21 ਅਤੇ 22 ਨਵੰਬਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿਖੇ ਕਰਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਕਾਲਜ ਦੀ ਟੇਬਲ ਟੈਨਿਸ ਟੀਮ ਦੀਆਂ ਖਿਡਾਰਨਾਂ ਅੰਜਲੀ, ਗੁਰਨੂਰ ਅਤੇ ਦੀਪਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਇਹ ਮਾਣ ਪ੍ਰਾਪਤ ਕੀਤਾ ਅਤੇ ਅੰਜਲੀ ਤੇ ਗੁਰਨੂਰ ਨੇ ਵਿਅਕਤੀਗਤ ਮੁਕਾਬਲਿਆਂ ਵਿਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਟੀਮ ਵਿਚ ਆਪਣਾ ਸਥਾਨ ਪ੍ਰਾਪਤ ਕੀਤਾ ਅਤੇ ਉਹ ਹੁਣ ਅਗਲੇ ਮਹੀਨੇ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਟੇਬਲ ਟੈਨਿਸ ਮੁਕਾਬਲੇ ਵਿਚ ਹਿੱਸਾ ਲੈਣਗੀਆਂ | ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਖਿਡਾਰਨਾਂ ਦਾ ਕਾਲਜ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਵਧਾਈ ਦਿੱਤੀ | ਇਸ ਦੌਰਾਨ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਵੀ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਿਖੇ ਕਰਵਾਈ ਵਿਸ਼ੇਸ਼ ਸਭਾ ਅਗਲੀ ਖ਼ਬਰ ਮਾਤਾ ਹਰਕੀ ਦੇਵੀ ਸਕੂਲ ਨੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਕਰਵਾਈ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।