25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੁਰੂਕਸ਼ੇਤਰ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਗੀਤਾ ਜੈਅੰਤੀ ਮਹਾਂਉਤਸਵ ਵਿਚ ਲੋਕਾਂ ਦੇ ਪਹੁੰਚਣ ਲਈ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜੀਤ ਡੈਸਕ 26-11-2025
ਯਮੁਨਾਨਗਰ, 25 ਨਵੰਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕੁਰੂਕਸ਼ੇਤਰ ਦੇ ਹਰੀ ਦੀ ਧਰਤੀ 'ਤੇ 5 ਦਸੰਬਰ ਤੱਕ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਗੀਤਾ ਜੈਅੰਤੀ ਮਹਾਂਉਤਸਵ ਵਿਚ ਵਿਸ਼ਾਲ ਇਕੱਠ ਦੇ ਪਹੁੰਚਣ ਲਈ ਯਮੁਨਾਨਗਰ ਜ਼ਿਲ੍ਹੇ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਾਰਮਿਕ ਸ਼ਹਿਰ ਕੁਰੂਕਸ਼ੇਤਰ ਵਿਚ ਕਰਵਾਏ ਜਾਣ ਵਾਲੇ ਇਸ ਵਿਸ਼ਾਲ ਇਕੱਠ ਵਿਚ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਦੇ ਯਤਨਾਂ ਸਦਕਾ ਹੀ ਗੀਤਾ ਜੈਅੰਤੀ ਮਹਾਂਉਤਸਵ ਨੂੰ ਅੰਤਰਰਾਸ਼ਟਰੀ ਰੂਪ ਮਿਲਿਆ ਹੈ | ਕੇਂਦਰ ਅਤੇ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ ਦੁਨੀਆ ਦੇ ਕਈ ਦੇਸ਼ਾਂ ਵਿਚ ਗੀਤਾ ਮਹਾਂਉਤਸਵ ਦਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਦੇ ਹਰ ਕੋਨੇ ਤੋਂ ਲੱਖਾਂ ਸ਼ਰਧਾਲੂ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਂਦੇ ਅੰਤਰਰਾਸ਼ਟਰੀ ਸ਼੍ਰੀਮਦ ਭਾਗਵਤ ਗੀਤਾ ਮਹਾਂਉਤਸਵ ਵਿਚ ਹਿੱਸਾ ਲੈਂਦੇ ਹਨ | ਇਸ ਮੌਕੇ ਖੇਤੀਬਾੜੀ ਮੰਤਰੀ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਦੇ ਹਜ਼ਾਰਾਂ ਲੋਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ਤੇ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿਚ ਸ਼ਾਮਿਲ ਹੋਣ ਪਵਿੱਤਰ ਸ਼ਹਿਰ ਕੁਰੂਕਸ਼ੇਤਰ ਲਈ ਬੱਸਾਂ ਵਿਚ ਸਵਾਰ ਹੋਏ | ਇਸ ਸਮਾਗਮ ਵਿਚ ਸਾਬਕਾ ਵਿਧਾਇਕ ਈਸ਼ਵਰ ਸਿੰਘ ਪਲਾਕਾ, ਸੀਨੀਅਰ ਭਾਜਪਾ ਆਗੂ ਅਤੇ ਵਰਕਰ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਏ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਹਿੰਦ ਦੀ ਚਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਿਖੇ ਕਰਵਾਈ ਵਿਸ਼ੇਸ਼ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।