25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਹਿੰਦ ਦੀ ਚਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਇਆ

ਅਜੀਤ ਡੈਸਕ 26-11-2025
ਨਾਰਾਇਣਗੜ੍ਹ, 25 ਨਵੰਬਰ (ਪੀ. ਸਿੰਘ)-ਨਾਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਦੀਵਾਨ ਵਿਚ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਫਰਿੰਦਰ ਪਾਲ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਇਸ ਦੌਰਾਨ ਉਨ੍ਹਾਂ ਨੇ ਸੰਗਤ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਰਜੀਤ ਸਿੰਘ ਕਪੂਰ, ਰਾਜੂ ਮੱਕੜ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਡਾ. ਗੁਰਚਰਨ ਸਿੰਘ, ਸਰਵਜੀਤ ਸਿੰਘ, ਸੁਰਿੰਦਰ ਸਿੰਘ, ਜਗਪਾਲ ਸਿੰਘ, ਸੁਖਵੰਤ ਸਿੰਘ, ਜਗਜੀਤ ਸਿੰਘ, ਹਰਬੰਸ ਸਿੰਘ, ਅਮਨਦੀਪ ਚੰਦੋਕ, ਰਮਨਦੀਪ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ, ਮਨੋਹਰ ਲਾਲ ਚਾਨਣਾ, ਹਰਜੀਤ ਸਿੰਘ, ਪੁਨੀਤ ਸੇਠੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਡਟ ਕੇ ਲੜੀਆਂ ਜਾਣਗੀਆਂ-ਨਿਧੜਕ ਯੋਧੇ ਰਜਿੰਦਰ ਡੱ... ਅਗਲੀ ਖ਼ਬਰ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੁਰੂਕਸ਼ੇਤਰ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਗੀਤਾ ਜੈਅੰਤੀ ਮਹਾਂਉਤਸਵ ਵਿਚ ਲੋਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।