04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਇਕ ਮੁਲਜ਼ਮ ਕਾਬੂ <br/>

ਅਜੀਤ ਡੈਸਕ 07-12-2025
ਯਮੁਨਾਨਗਰ, 6 ਦਸੰਬਰ (ਗੁਰਦਿਆਲ ਸਿੰਘ ਨਿਮਰ)-ਥਾਣਾ ਛਛਰੌਲੀ ਦੀ ਪੁਲਿਸ ਨੇ 16 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਛਛਰੌਲੀ ਦੇ ਮੁਖੀ ਰੋਹਤਾਸ਼ ਨੇ ਦੱਸਿਆ ਕਿ ਇਕ ਮਹਿਲਾ ਵਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਗਿਆ ਹੈ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਸਕੂਲ ਜਾਂਦੇ ਸਮੇਂ ਅਕਸਰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ | ਬੀਤੀ 17 ਨਵੰਬਰ ਨੂੰ ਮੁਲਜ਼ਮ ਗੁਰਵਿੰਦਰ ਸਿੰਘ ਨੇ ਉਸ ਦੀ ਨਾਬਾਲਗ ਲੜਕੀ ਨੂੰ ਆਪਣੀ ਕਾਰ 'ਚ ਬਿਠਾ ਲਿਆ ਅਤੇ ਉਸ ਦੀ ਸਹਿਮਤੀ ਤੋਂ ਬਗ਼ੈਰ ਉਸ ਨਾਲ ਸਰੀਰਕ ਸੰਬੰਧ ਬਣਾਏ | ਇਸ ਤੋਂ ਬਾਅਦ ਉਕਤ ਨੇ ਲੜਕੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁਝ ਦੱਸਿਆ ਜਾਂ ਉਸ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਕਰਵਾਈ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦੇਵੇਗਾ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਮਹਿਲਾ ਏ. ਐਸ. ਆਈ. ਮਨਜੀਤ ਕੌਰ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ, ਜਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮ ਗੁਰਵਿੰਦਰ ਸਿੰਘ ਪੁੱਤਰ ਬਾਲਕਰਮ ਵਾਸੀ ਪਿੰਡ ਕੜਕਲੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਕਤਲ ਦੇ ਮਾਮਲੇ 'ਚ 13 ਸਾਲਾਂ ਤੋਂ ਫ਼ਰਾਰ ਚੱਲ ਰਿਹਾ ਮੁਲਜ਼ਮ ਕਾਬੂ ਅਗਲੀ ਖ਼ਬਰ ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਹੈਰੋਇਨ ਤਸਕਰੀ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਮੁਲਜ਼ਮ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।