23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮੋਟਰਸਾਈਕਲ ਸਵਾਰ ਦੋ ਨੌਜਵਾਨ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 22-12-2025
ਸਿਰਸਾ, 21 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਤੇ ਡਰੱਗ ਇੰਸਪੈਕਟਰ ਦੀ ਅਗਵਾਈ 'ਚ ਕੀਤੀ ਗਈ ਕਾਰਵਾਈ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਡਰੱਗਜ਼ ਇੰਸਪੈਕਟਰ ਕੇਸ਼ਵ ਵਸ਼ਿਸ਼ਟ ਅਤੇ ਐਂਟੀ-ਨਾਰਕੋਟਿਕਸ ਸੈੱਲ ਟੀਮ ਦੇ ਇੰਚਾਰਜ ਸਬ-ਇੰਸਪੈਕਟਰ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਕੀਰਤੀ ਨਗਰ ਬੇਗੂ ਰੋਡ ਇਲਾਕੇ ਵਿੱਚ ਮੌਜੂਦ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਆਉਂਦੇ ਦੋ ਨੌਜਵਾਨ ਪੁਲੀਸ ਦੀ ਗੱਡੀ ਵੇਖ ਕੇ ਵਾਪਿਸ ਮੁੜਣ ਦੀ ਕੋਸ਼ਿਸ਼ ਕਰਨ ਲਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਮਿਲੀਆਂ, ਜਿਨ੍ਹਾਂ ਦੀ ਗਿਣਤੀ 260 ਬਣੀ | ਮੁਲਜ਼ਮਾਂ ਦੀ ਪਛਾਣ ਰਿਤਿਕ ਪੁੱਤਰ ਰਵੀ, ਵਾਸੀ ਬੇਗੂ ਰੋਡ ਅਤੇ ਆਸ਼ੂ ਪੁੱਤਰ ਰਮੇਸ਼ ਕੁਮਾਰ, ਵਾਸੀ ਪਟੇਲ ਬਸਤੀ ਵਜੋਂ ਹੋਈ ਹੈ | ਨਾਰਕੋਟਿਕਸ ਸੈੱਲ ਇੰਚਾਰਜ, ਸਿਰਸਾ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਗਲੀ ਕਾਰਵਾਈ ਲਈ ਡਰੱਗ ਇੰਸਪੈਕਟਰ ਕੇਸ਼ਵ ਵਸ਼ਿਸ਼ਟ ਨੂੰ ਸੌਂਪ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 24 ਗ੍ਰਾਮ 84 ਮਿਲੀਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।