30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੀਵਾਨ ਸਜਾਏ <br/>

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਵਿਚ ਹਾਜ਼ਰੀ ਭਰਦੇ ਹੋਏ ਦਿੱਲੀ ਕਮੇਟੀ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਦਲਜੀਤ ਸਿੰਘ ਸਰਨਾ ਤੇ ਸੰਗਤਾਂ | ਅਜੀਤ ਤਸਵੀਰ <br/> 24-12-2025
ਨਵੀਂ ਦਿੱਲੀ,23 ਦਸੰਬਰ (ਜਗਤਾਰ ਸਿੰਘ)- ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ¢ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਾਕੇ ਸਾਡੀ ਨਵੀਂ ਪੀੜ੍ਹੀ ਨੂੰ ਸੁਣਾਉਣ ਨਾਲ ਸਿੱਖ ਕੌਮ ਹੋਰ ਮਜ਼ਬੂਤ ਹੋਵੇਗੀ ¢ ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਾਡੀ ਨਵੀਂ ਪੀੜ੍ਹੀ ਵਾਸਤੇ ਰੋਲ ਮਾਡਲ ਹਨ ¢ ਉਨ੍ਹਾਂ ਨੇ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ 'ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਦੀ ਘਟਨਾ 'ਤੇ ਚਿੰਤਾ ਜਤਾਈ ¢ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖੀ ਦੀ ਸੰਭਾਲ ਲਈ ਪੰਜਾਬ ਵਿਚ ਜਿਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ, ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ, ਇਸੇ ਕਾਰਨ ਅਜਿਹਾ ਕੁਝ ਵਾਪਰ ਰਿਹਾ ਹੈ ¢

ਪਿਛਲੀ ਖ਼ਬਰ ਨਿਊ ਯੂਥ ਸਪੋਰਟਸ ਤੇ ਵੈੱਲਫੇਅਰ ਕਲੱਬ ਚੀਮਾ ਦੀ ਮੀਟਿੰਗ ਅਗਲੀ ਖ਼ਬਰ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ 'ਨੋ ਪੀ.ਯੂ.ਸੀ., ਨੋ ਫਿਊਲ' ਨੀਤੀ ਰਹੇਗੀ ਜਾਰੀ- ਸਿਰਸਾ ਕਿਹਾ ਸਾਰੇ ਪੀ. ਯੂ. ਸੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।