02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਮੂਲ ਮੰਤਰ ਤੇ ਵਾਹਿਗੁਰੂ ਮੰਤਰ ਦੇ ਜਾਪ ਕੀਤੇ

ਅਜੀਤ ਡੈਸਕ 25-12-2025
ਨਵੀਂ ਦਿੱਲੀ, 24 ਦਸੰਬਰ (ਮਿਸਰਦੀਪ ਭਾਟੀਆ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਦੇ ਕੰਪਲੈਕਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਤੇ ਪਿ੍ੰਸੀਪਲ ਭੁਪਿੰਦਰ ਜੀਤ ਸਿੰਘ ਗੁਲਸ਼ਨ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਨਮੁੱਖ ਰੱਖਦੇ ਹੋਏ ਸਕੂਲੀ ਵਿਦਿਆਰਥੀਆਂ ਵਲੋਂ ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਅਤੇ ਵਾਹਿਗੁਰੂ ਮੰਤਰ ਦੇ ਜਾਪ ਕੀਤੇ ਗਏ | ਸਕੂਲ ਦੇ ਗੁਰਦੁਆਰਾ ਸਾਹਿਬ ਤੋਂ ਵਿਦਿਆਰਥੀਆਂ ਵਲੋਂ ਇਸ ਦੀ ਆਰੰਭਤਾ ਸਕੂਲ ਪਿ੍ੰਸੀਪਲ ਦੀ ਹਾਜ਼ਰੀ ਵਿਚ ਕੀਤੀ ਗਈ | ਆਨਲਾਈਨ ਵਿਧੀ ਨਾਲ ਸਿੱਖਿਆ ਹਾਸਿਲ ਕਰ ਰਹੇ ਸਕੂਲੀ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਘਰਾਂ ਵਿਚ ਉਨ੍ਹਾਂ ਨੂੰ ਸ਼ਾਮਿਲ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਭੁਪਿੰਦਰ ਜੀਤ ਸਿੰਘ ਗੁਲਸ਼ਨ ਨੇ ਦੱਸਿਆ ਕਿ ਸਿੱਖ ਇਤਿਹਾਸ ਵਿਚ ਇਸ ਮਹੀਨੇ ਦੀ ਬਹੁਤ ਮਹੱਤਤਾ ਹੈ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਸਰਬੰਸ ਦੇਸ਼, ਧਰਮ ਅਤੇ ਕੌਮ ਦੀ ਖਾਤਰ ਵਾਰ ਦਿੱਤਾ | ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿਚ ਸ਼ਹੀਦ ਹੋਏ ਅਤੇ ਛੋਟੇ ਸਾਹਿਬਜ਼ਾਦੇ ਸਰਹੰਦ ਦੀਆਂ ਕੰਧਾਂ ਵਿਚ ਚਿਣ ਕੇ ਸ਼ਹੀਦ ਕੀਤੇ ਗਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਸੇਧ ਦਿੱਤੀ | ਸਕੂਲ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਸਾਡਾ ਮਕਸਦ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ | ਖਾਸ ਤੌਰ 'ਤੇ ਸਕੂਲ ਵਿਚ ਬਹੁਗਿਣਤੀ ਵਿਚ ਦੂਜੇ ਧਰਮਾਂ ਦੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਿੱਖ ਰਹੁ ਰੀਤਾਂ ਦੇ ਨਾਲ ਸਿੱਖ ਸ਼ਹੀਦਾਂ ਬਾਰੇ ਵੀ ਜਾਣਕਾਰੀ ਦੇਣੀ ਹੈ | ਸਿੱਖ ਇਤਿਹਾਸ ਦੀ ਜਾਣਕਾਰੀ ਲਈ ਸਕੂਲ ਵਿਖੇ ਡਿਵਨਿਟੀ ਲੈਬ ਦੀ ਸਥਾਪਨਾ ਵੀ ਕੀਤੀ ਗਈ ਹੈ | ਅਧਿਆਪਕਾਂ ਵਲੋਂ ਡਿਵਨਿਟੀ ਦੇ ਪੀਰੀਅਡ ਵਿਚ ਵਿਦਿਆਰਥੀਆਂ ਨੂੰ ਲੈਬ ਵਿਚ ਸੁੰਦਰ ਤਸਵੀਰਾਂ ਰਾਹੀਂ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੀ.ਏ.ਟੀ. 2025 ਦਾ ਨਤੀਜਾ ਜਾਰੀ <br/> ਅਗਲੀ ਖ਼ਬਰ ਡਾ. ਮਹਿੰਦਰ ਸਿੰਘ ਵਲੋਂ ਅਕਾਲੀ ਲਹਿਰ 'ਤੇ ਸੰਪਾਦਿਤ ਪੁਸਤਕ 'ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।