02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੰਗਲਾ ਦੇਸ਼ ਨੂੰ ਦਿੱਤਾ ਜਾਵੇ ਆਪ੍ਰੇਸ਼ਨ ਸੰਧੂਰ ਵਰਗਾ ਜਵਾਬ-ਅਕਾਲੀ ਦਲ (ਮਾਸਟਰ ਤਾਰਾ ਸਿੰਘ)

ਅਜੀਤ ਡੈਸਕ 25-12-2025
ਨਵੀਂ ਦਿੱਲੀ,24 ਦਸੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਬੰਗਲਾ ਦੇਸ਼ ਵਿਚ ਭਾਰਤੀ ਲੋਕਾਂ 'ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਭਾਰਤ ਵੱਲੋਂ ਬੰਗਲਾ ਦੇਸ਼ ਨੂੰ ਆਪ੍ਰੇਸ਼ਨ ਸੰਧੂਰ ਵਰਗਾ ਜਵਾਬ ਦੇਣਾ ਚਾਹੀਦਾ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਭਾਰਤ ਦੇ ਕਾਰਨ ਹੀ ਬੰਗਲਾ ਦੇਸ਼ ਹੋਂਦ ਵਿਚ ਆਇਆ ਸੀ ਅਤੇ ਉੱਥੇ ਰਹਿਣ ਵਾਲੇ ਲੋਕਾਂ ਨੂੰ ਆਪਣਾ ਸੁਤੰਤਰ ਦੇਸ਼ ਨਸੀਬ ਹੋਇਆ ਸੀ ¢ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬੰਗਲਾ ਦੇਸ਼ ਦੇ ਲੋਕਾਂ ਵੱਲੋਂ ਭਾਰਤ ਦੇ ਅਹਿਸਾਨਾਂ ਨੂੰ ਭੁਲਾ ਕੇ ਉਲਟਾ ਭਾਰਤੀ ਲੋਕਾਂ ਨੂੰ ਹੀ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ¢ ਉਨ੍ਹਾਂ ਕਿਹਾ ਕਿ ਬੰਗਲਾ ਦੇਸ਼ ਵਿਖੇ ਵਾਪਰ ਰਹੀਆਂ ਘਟਨਾਵਾਂ ਕਾਰਨ ਭਾਰਤ ਵਿਚ ਵੀ ਵਿਰੋਧ ਪ੍ਰਦਰਸ਼ਨਾਂ ਰਾਹੀਂ ਬੰਗਲਾ ਦੇਸ਼ ਖ਼ਿਲਾਫ਼ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ ¢ ਇਸੇ ਦੇ ਮੱਦੇਨਜ਼ਰ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਗਲਾ ਦੇਸ਼ ਖ਼ਿਲਾਫ਼ ਸਖ਼ਤ ਸਟੈਂਡ ਲਿਆ ਜਾਵੇ ¢
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਅਤੇ ਦੁਨੀਆ ਤਕ ਇਸ ਇਤਿਹਾਸ ਨੂੰ ਪਹੁੰਚਾਉਣ ਦੀ ਲੋੜ-ਯੂਨਾਈਟਿਡ ਸਿੰਘ ਸਭ... ਅਗਲੀ ਖ਼ਬਰ ਆਤਮ ਸੁਰੱਖਿਆ ਦੇ ਮੱਦੇਨਜ਼ਰ ਗੁਰਬਾਣੀ ਰਿਸਰਚ ਫਾਊਾਡੇਸ਼ਨ ਵੱਲੋਂ ਸਿੱਖ ਬੱਚਿਆਂ ਲਈ ਸ਼ੁਰੂ ਕੀਤੀਆਂ ਜਾਣਗੀਆਂ 'ਗਤਕੇ' ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।