03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਪੈਕਸ ਸਕੂਲ ਦੇ ਬੱਚੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਬਦ ਗਾਇਣ ਕਰਦੇ ਹੋਏ | ਤਸਵੀਰ : ਬੇਅੰਤ ਕੌਰ ਮੰਡੇਰ <br/> 25-12-2025
ਰਤੀਆ, 24 ਦਸੰਬਰ (ਬੇਅੰਤ ਕੌਰ ਮੰਡੇਰ)- ਸਥਾਨਕ ਐਪੈਕਸ ਸਮਾਰਟ ਸਕੂਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਬੇਮਿਸਾਲ ਕੁਰਬਾਨੀ ਨੂੰ ਸ਼ਰਧਾ ਨਾਲ ਯਾਦ ਕੀਤਾ | ਚੇਤਨਾ ਸਮਾਗਮ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਸ਼ਬਦ ਗਾਇਨ ਅਤੇ ਪ੍ਰਾਰਥਨਾ ਨਾਲ ਹੋਈ | ਸਕੂਲ ਪ੍ਰਬੰਧਕ ਸ਼ੈਲੇਂਦਰ ਗੋਸਵਾਮੀ ਨੇ ਕਿਹਾ ਕਿ ਛੋਟੀ ਉਮਰ ਵਿਚ ਵੀ ਸਾਹਿਬਜ਼ਾਦਿਆਂ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਕੇ ਮਨੁੱਖੀ ਇਤਿਹਾਸ ਵਿਚ ਵਿਲੱਖਣ ਮਿਸਾਲ ਕਾਇਮ ਕੀਤੀ | ਉਨ੍ਹਾਂ ਦੀ ਕੁਰਬਾਨੀ ਸਾਨੂੰ ਸੱਚ, ਧਾਰਮਿਕਤਾ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿਣ ਦੀ ਸਿੱਖਿਆ ਦਿੰਦੀ ਹੈ | ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਪਾਠ ਅਤੇ ਫ਼ੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਮ. ਡੀ. ਅਸ਼ੋਕ ਮਦਾਨ, ਸੋਨੀਆ ਮਦਾਨ, ਪਿ੍ੰਸੀਪਲ ਸੋਨੀਆ ਅਰੋੜਾ, ਜੋਤੀ ਕੰਬੋਜ, ਅੰਜਲੀ, ਕੁਲਬੀਰ, ਸੁਨੀਤਾ ਸੋਲੰਕੀ, ਦੀਪਿਕਾ, ਕਮਲ, ਮੰਜੂ ਮੰਗਾ, ਸੋਨੀਆ ਕਟਾਰੀਆ, ਸੁਨੀਤਾ ਗਰੁੱਪ ਅਤੇ ਮੌਜੂਦ ਲੋਕਾਂ ਨੇ ਸਾਹਿਬਜ਼ਾਦਿਆਂ ਦੇ ਆਦਰਸ਼ਾਂ ਨੂੰ ਜੀਵਨ 'ਚ ਅਪਣਾਉਣ ਦਾ ਪ੍ਰਣ ਲਿਆ |

ਪਿਛਲੀ ਖ਼ਬਰ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੁਸ਼ਾਸਨ ਹਫ਼ਤੇ ਤਹਿਤ ਸਬ-ਡਵੀਜ਼ਨ-ਪੱਧਰੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।