24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸੰਗਤ ਨੇ ਕੀਤਾ ਸਿਜਦਾ

ਅਜੀਤ ਡੈਸਕ 26-12-2025
ਫ਼ਤਿਹਾਬਾਦ, 25 ਦਸੰਬਰ (ਹਰਬੰਸ ਸਿੰਘ ਮੰਡੇਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ, ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਝਾੜ ਸਾਹਿਬ ਵਿਖੇ ਕਰਵਾਇਆ ਗਿਆ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ 'ਚ ਖ਼ਾਸ ਤੌਰ 'ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਸਭ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਦੇ ਹਜ਼ੂਰੀ ਜਥੇ ਨੇ ਸ਼ਬਦ ਕੀਰਤਨ ਕੀਤਾ | ਸਮਾਗਮ ਦੌਰਾਨ ਚਿੱਤਰਕਾਰ ਕਿ੍ਸ਼ਨ ਸਿੰਘ ਦੁਆਰਾ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਦਾ ਅਵਲੋਕਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਰੂਕਸ਼ੇਤਰ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਇਸ ਦੇ ਦਰਸ਼ਨ ਕੀਤੇ | ਇਸ ਦੌਰਾਨ ਕਮੇਟੀ ਵਲੋਂ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਜਿਸ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚਰਨਜੀਤ ਸਿੰਘ ਨੇ ਗੁਰੂ ਇਤਿਹਾਸ ਦੀ ਕਥਾ ਵਿਆਖਿਆ ਕਰ ਕੇ ਸੰਗਤ ਨੂੰ ਰੂਬਰੂ ਕਰਵਾਇਆ |
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਨਰਦੇਵ ਸਿੰਘ ਬੌਬੀ ਮਾਨ ਨਾਲ ਮਿਲਣੀ ਕਰ ਕੇ ਪਾਰਟੀ ਗਤੀਵਿਧੀਆਂ ਬਾਰੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸੰਗਤ ਨੇ ਕੀਤਾ ਨਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।