02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਵੀਰ ਬਾਲ ਦਿਵਸ' ਮਨਾਇਆ

ਅਜੀਤ ਡੈਸਕ 28-12-2025
ਯਮੁਨਾਨਗਰ, 27 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸੱਭਿਆਚਾਰਕ ਸੈੱਲ ਵਲੋਂ ਉੱਚ ਸਿੱਖਿਆ ਵਿਭਾਗ ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਲੋਗਨ ਲਿਖਣ ਦੇ ਮੁਕਾਬਲੇ 'ਚ ਭਾਗ ਲੈਂਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਗਾਥਾ ਬਿਆਨ ਕਰਦੇ ਸਲੋਗਨ ਲਿਖੇ | ਇਸ ਮੌਕੇ ਵਾਈਸ ਪਿ੍ੰ. ਡਾ. ਪ੍ਰਤਿਮਾ ਸ਼ਰਮਾ ਨੇ ਕਾਲਜ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਦਾ ਸੰਦੇਸ਼ ਵਿਦਿਆਰਥੀਆਂ ਅੱਖੇ ਰੱਖਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਕੌਮੀ ਵਿਰਸੇ ਨਾਲ ਜੋੜੀ ਰੱਖਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਕੌਮ ਅਤੇ ਦੇਸ਼ ਲਈ ਆਪਣੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਬਹੁਤ ਜਰੂਰੀ ਹੁੰਦਾ ਹੈ ਕਿਉਂਕਿ ਇਸ ਤੋਂ ਬਾਅਦ ਉਹ ਤਰੱਕੀ ਨਹੀਂ ਕਰ ਸਕਦੇ | ਇਸੇ ਦੌਰਾਨ ਕਾਲਜ ਦੇ ਸੱਭਿਆਚਾਰਕ ਸੈੱਲ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਤਿਲਕ ਰਾਜ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਵਲੋਂ ਵਿਸ਼ਵ 'ਚ ਮਾਨਵਤਾ ਦੇ ਮੁੱਲਾਂ ਨੂੰ ਜਿਊਾਦਾ ਰੱਖਣ ਵਾਸਤੇ ਸ਼ਹਾਦਤ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤਾਂ ਤੋਂ ਬਾਅਦ ਦੇਸ਼ ਤੇ ਕੌਮ 'ਤੇ ਸ਼ਹਾਦਤਾਂ ਦਾ ਅਜਿਹਾ ਅਸਰ ਹੋਇਆ ਕਿ ਦੇਸ਼-ਵਾਸੀਆਂ ਨੂੰ ਹਰ ਪ੍ਰਕਾਰ ਦੀ ਗੁਲਾਮੀ ਪ੍ਰਤੀ ਸੰਘਰਸ਼ ਕਰਨ ਦੀ ਜਾਚ ਆ ਗਈ | ਇਸ ਸਮਾਗਮ ਦਾ ਸੰਚਾਲਨ ਇਤਿਹਾਸ ਵਿਭਾਗ ਦੀ ਅਸਿਸਟੈਂਟ ਪ੍ਰੋ. ਮਨੀਸ਼ਾ ਨੇ ਸਫ਼ਲਤਾਪੂਰਵਕ ਕੀਤਾ, ਜਦਕਿ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੰਦੇਸ਼ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿਚ ਭਾਗ ਲੈਣ ਸੰਬੰਧੀ ਪ੍ਰੇਰਿਤ ਕੀਤਾ | ਅੰਤ 'ਚ ਸਲੋਗਨ ਲਿਖਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਗਗਨਦੀਪ ਬੀ. ਏ. ਭਾਗ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਰੀਆ ਬੀ. ਏ. ਭਾਗ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਅਸ਼ੀਸ਼ ਬੀ. ਏ. ਭਾਗ ਤੀਜਾ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਸਕੂਲ ਕਸੌਰ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br... ਅਗਲੀ ਖ਼ਬਰ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ, ਚੀਕਾ 'ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।