02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਵਸ 'ਤੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ

ਅਜੀਤ ਡੈਸਕ 28-12-2025
ਕਾਲਾਂਵਾਲੀ/ਸਿਰਸਾ, 27 ਦਸੰਬਰ (ਪੰਨੀਵਾਲੀਆ)- ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ, ਮਲੜ੍ਹੀ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪ੍ਰੀਤਮ ਸਿੰਘ ਮਲੜ੍ਹੀ ਨੇ ਸਰਕਾਰੀ ਪ੍ਰਾਇਮਰੀ ਸਕੂਲ, ਕੁਰੰਗਾਵਾਲੀ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਬੂਟ ਅਤੇੇ ਵੰਡੇ | ਇਸ ਮੌਕੇ 'ਤੇ ਬਾਬਾ ਪ੍ਰੀਤਮ ਸਿੰਘ ਮਲੜ੍ਹੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਅਨਮੋਲ ਪ੍ਰੇਰਨਾ ਹੈ, ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਅਜਿਹੇ ਸਮਾਗਮਾਂ ਰਾਹੀਂ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ | ਸਕੂਲ ਦੇ ਮੁਖੀ ਬੂਟਾ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਬਾਬਾ ਪ੍ਰੀਤਮ ਸਿੰਘ ਮਲੜ੍ਹੀ ਦਾ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਸਕੂਲ ਸਟਾਫ਼ ਨੇ ਬਾਬਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੰਡਾ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਮੱਖਣ, ਬੁੱਧ ਸਿੰਘ ਗਿੱਲ, ਪਾਲ ਸਿੰਘ ਗਿੱਲ, ਰਾਜ ਸਿੰਘ ਪੰਚ, ਗ੍ਰੰਥੀ ਬਾਬਾ ਜਸਵਿੰਦਰ ਸਿੰਘ, ਕੁਲਦੀਪ ਸਿੰਘ, ਤੇਜਪਾਲ, ਸੁਖਮਿੰਦਰ ਸਿੰਘ, ਸੁਰਿੰਦਰ ਸਿੰਘ, ਬੂਟਾ ਸਿੰਘ ਸੂਰਤੀਆ, ਅਨੀਤਾ ਸਿਹਾਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਸ਼ਨਾ ਮਲ ਜੈਨ ਸਕੂਲ ਕਾਲਾਂਵਾਲੀ ਵਿਖੇ ਕਰਵਾਇਆ ਸਪਤ ਸ਼ਕਤੀ ਪ੍ਰੋਗਰਾਮ ਅਗਲੀ ਖ਼ਬਰ ਭਾਗਵਤ ਕਥਾ ਦੇ ਮੌਕੇ 'ਤੇ ਕੀਤਾ ਗਿਆ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।