03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਸ਼ੂਆਂ ਨੂੰ ਸੜਕਾਂ 'ਤੇ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਡੀ.ਸੀ. ਹਿਮਾਂਸ਼ੂ ਅਗਰਵਾਲ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਨਾਲ ਹਨ ਏ. ਡੀ. ਸੀ. ਜਸਬੀਰ ਸਿੰਘ ਅਤੇ ਹੋਰ | ਤਸਵੀਰਾਂ : ਮੁਨੀਸ਼ <br/> 28-12-2025
ਜਲੰਧਰ, 27 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਸ਼ੂਆਂ ਨੂੰ ਸੜਕਾਂ 'ਤੇ ਬੇਸਹਾਰਾ ਛੱਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐੱਸ. ਪੀ. ਸੀ. ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ 'ਤੇ ਜ਼ੋਰ ਦਿੱਤਾ ¢ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੜਕਾਂ 'ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ 'ਤੇ ਬੇਸਹਾਰਾ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਾਲਾਵਾਂ ਵਿਚ ਭੇਜਿਆ ਜਾਵੇ ¢ ਉਨ੍ਹਾਂ ਐਲਾਨ ਕੀਤਾ ਕਿ ਸੜਕਾਂ ਤੋਂ ਸੌ ਫ਼ੀਸਦੀ ਬੇਸਹਾਰਾ ਪਸ਼ੂ ਗਊਸ਼ਾਲਾਵਾਂ ਵਿਚ ਤਬਦੀਲ ਕਰਨ ਵਾਲੀ ਨਗਰ ਕÏਾਸਲ ਅਤੇ ਸਬੰਧਿਤ ਅਧਿਕਾਰੀਆਂ ਦੇ ਨਾਵਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਟੇਟ ਐਵਾਰਡ ਲਈ ਸਿਫ਼ਾਰਸ਼ ਕੀਤੀ ਜਾਵੇਗੀ ¢ ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹੀਨਾ ਅਪ੍ਰੈਲ ਤੋਂ ਹੁਣ ਤੱਕ ਸ਼ਹਿਰ 'ਚੋਂ 340 ਬੇਸਹਾਰਾ ਪਸ਼ੂ ਗਊਸ਼ਾਲਾਵਾਂ ਵਿਚ ਭੇਜੇ ਗਏ ਹਨ ¢ ਡਿਪਟੀ ਕਮਿਸ਼ਨਰ ਨੇ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਦਾ ਵੀ ਜਾਇਜ਼ਾ ਲਿਆ¢ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਾਰਡ ਵਾਈਜ਼ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕਰਨ ਦੇ ਨਾਲ-ਨਾਲ ਐਂਟੀ ਰੈਬੀਜ਼ ਵੈਕਸੀਨ ਵੀ ਲਗਾਈ ਜਾ ਰਹੀ ਹੈ¢ ਇਸ ਦੌਰਾਨ ਐਨੀਮਲ ਬਰਥ ਕੰਟਰੋਲ ਨਿਯਮ, 2023 ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ¢ ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ਡਾ. ਅਗਰਵਾਲ ਨੇ ਮੀਟਿੰਗ ਦੌਰਾਨ ਗਊ ਸੈੱਸ ਕਲੈਕਸ਼ਨ ਅਤੇ ਐੱਸ.ਪੀ.ਸੀ.ਏ. ਦੀ ਮੈਂਬਰਸ਼ਿਪ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ¢ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸੀ.ਐਮ.ਐਫ.ਓ. ਨਵਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ. ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ¢
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਦਰਾਣਾ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ -ਦੁਰਗਾ ਪਬਲੀਸਿਟੀ ਨੂੰ ਰਾਹਤ- ਨਿਗਮ ਨੂੰ ਕਰਨੀ ਪਏਗੀ 21.65 ਕਰੋੜ ਦੀ ਅਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।